4ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ 500 ਅਤੇ 1000 ਦੇ ਨੋਟ ਬੰਦ ਕੀਤੇ ਜਾਣ ਤੋਂ ਬਾਅਦ ਨਵੇਂ ਨੋਟ ਲੈਣ ਲਈ ਅੱਜ ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਰਹੀਆਂ| ਬੈਂਕ ਖੁੱਲ੍ਹਣ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਲੋਕ ਬੈਂਕਾਂ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ ਅਤੇ 500 ਤੇ 1000 ਦੇ ਨੋਟ ਬਦਲਣ ਲਈ ਲੋਕ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰਦੇ ਦੇਖੇ ਗਏ| ਇਸ ਦੌਰਾਨ ਨਵੇਂ ਨੋਟ ਮਿਲਣ ਤੋਂ ਬਾਅਦ ਲੋਕਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ|
ਦੂਸਰੇ ਪਾਸੇ ਅੱਜ ਕਈ ਬੈਂਕਾਂ ਵਿਚ ਕੈਸ਼ ਅਤੇ ਫਾਰਮ ਨਾ ਹੋਣ ਦੀ ਸੂਚਨਾ ਦੀ ਸੂਚਨਾ ਵੀ ਮਿਲੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ|
ਦੱਸਣਯੋਗ ਹੈ ਕਿ ਬੈਂਕ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ| ਅੱਜ ਅਤੇ ਕੱਲ੍ਹ ਨੂੰ ਬੈਂਕ ਦਾ ਸਮਾਂ ਵਧਾ ਕੇ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੀਤਾ ਗਿਆ ਹੈ ਤਾਂ ਕਿ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ|

LEAVE A REPLY