2-copyਅੰਮ੍ਰਿਤਸਰ: ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਪੂਰੀ ਦੁਨੀਆ ਵਿੱਚ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਪ੍ਰਕਾਸ਼ ਪੁਰਬ ਦਾ ਵੱਖਰਾ ਹੀ ਜਾਹੋ ਜਲਾਲ ਹੈ। ਪਾਕਿਸਤਾਨ ‘ਚ ਸਿਰਫ ਸਿੱਖ ਹੀ ਨਹੀਂ ਬਲਿਕ ਮੁਸਲਿਮ ਲੋਕ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ।
ਭਾਰਤ ਤੋਂ 2500 ਦੀ ਗਿਣਤੀ ‘ਚ ਸੰਗਤ ਨਨਕਾਣਾ ਸਾਹਿਬ ਪਹੁੰਚੀ ਹੋਈ ਹੈ। ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਤੋਂ ਇਲਾਵਾ ਦੁਨੀਆਂ ਭਰ ਦੇ ਹਰ ਕੋਨੇ ‘ਚ ਸਿੱਖ ਕੌਮ ਦੇ ਮੋਢੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਰੌਣਕ ਹੈ। ਹਰ ਕੋਈ ਇੱਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦੇ ਰਿਹਾ ਹੈ। ਗੁਰੂ ਘਰਾਂ ‘ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ, ਗੁਰੂ ਨਾਨਕ ਪਾਤਸ਼ਾਹ ਦੀ ਮਹਿਮਾ ‘ਚ ਭਾਈ ਗੁਰਦਾਸ ਵੱਲੋਂ ਰਚਿਤ ਸ਼ਬਦਾਂ ਦੇ ਗਾਇਨ ਨਾਲ ਆਲਾ ਦੁਆਲਾ ਮਹਿਕ ਰਿਹਾ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੇਤ ਹਰ ਗੁਰੂ ਘਰ ‘ਚੋਂ ‘ਕਲਿ ਤਾਰਣਿ ਗੁਰੂ ਨਾਨਕ ਆਇਆ’ ਦੀਆਂ ਮਿੱਠੀਆਂ ਦੁਨੀਆਂ ਸੁਣਾਈ ਦੇ ਰਹੀਆਂ ਨੇ। ਵੱਖ-ਵੱਖ ਥਾਵਾਂ ‘ਤੇ ਅੱਜ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ, ਸੰਗਤ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਪਿਤਾ ਮਹਿਤਾ ਕਾਲੂ ਤੇ ਮਾਤਾ ਤ੍ਰਿਪਤਾ ਜੀ ਦੇ ਗ੍ਰਹਿ 1469 ਚ ਕੱਤਕ ਦੀ ਪੂਰਨਮਾਸ਼ੀ ਨੂੰ ਰਾਇ ਭੋਇ ਕੀ ਤਲਵੰਡੀ ਨਨਕਾਣਾ ਸਾਹਿਬ ਵਿਖੇ ਹੋਇਆ ਸੀ। ਇਸ ਮੌਕੇ ABP ਸਾਂਝਾ ਵੱਖ ਵੱਖ ਥਾਵਾਂ ਤੋਂ ਗੁਰਪੁਰਬ ਦੀਆਂ ਰੌਣਕਾਂ ਦੀਆਂ ਤਸਵੀਰਾਂ ਪੂਰਾ ਦਿਨ ਤੁਹਾਡੇ ਨਾਲ ਸਾਂਝੀਆਂ ਕਰਦਾ ਰਹੇਗਾ ਤੇ ਨਾਲ ਹੀ ABP ਸਾਂਝਾ ਪੂਰੀ ਦੁਨੀਆ ਨੂੰ ਗੁਰਪੁਰਬ ਮੌਕੇ ਪ੍ਰਦੂਸ਼ਣਬਾਜ਼ੀ ਨੂੰ ਦੇਖਦੇ ਹੋਏ ਪਟਾਖੇ ਨਾ ਚਲਾਉਣ ਦੀ ਅਪੀਲ ਕਰਦਾ ਹੈ ਤਾਂਕਿ ਬਾਬੇ ਨਾਨਕ ਦਾ ਉਪਦੇਸ਼ ‘ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤੁ’ ਸਾਰਥਕ ਹੋ ਸਕੇ।

LEAVE A REPLY