8-copyਮੋਗਾ : ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਫਿਰ ਤੋਂ ਸਰਬੱਤ ਖਾਲਸਾ ਸੱਦਣ ਦਾ ਐਲਾਨ ਕੀਤਾ ਹੈ। ਗੁਰਦੁਆਰਾ ਜੋਤੀ ਸਰੂਪ ਪਿੰਡ ਜੋਗੇਵਾਲਾ ਵਿਖੇ ਜਥੇਦਾਰਾਂ ਤੇ ਸੰਤ ਸਮਾਜ ਦੀ ਹੋਈ ਮੀਟਿੰਗ ਵਿੱਚ ਇਸ ਗੱਲ ਦਾ ਫੈਸਲਾ ਲਿਆ ਗਿਆ।
ਮੀਟਿੰਗ ਦੌਰਾਨ ਤਲਵੰਡੀ ਸਾਬੋ ਵਿਖੇ ਮੁੜ ਸਰਬੱਤ ਖਾਲਸਾ ਸੱਦਣ ਦਾ ਫ਼ੈਸਲਾ ਲੈਂਦਿਆਂ ਅਗਲੇ ਹਫ਼ਤੇ ਤੱਕ ਇਸ ਦੀ ਤਾਰੀਖ ਦਾ ਐਲਾਨ ਕਰਨ ਦੀ ਗੱਲ ਆਖੀ ਗਈ। ਮੀਟਿੰਗ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਤੋਂ ਬੁਖਲਾਈ ਬਾਦਲ ਸਰਕਾਰ ਨੇ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਸਰਬੱਤ ਖਾਲਸਾ ’ਤੇ ਪਾਬੰਦੀ ਲਗਾ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਤਲਵੰਡੀ ਸਾਬੋ ਵਿੱਚ ਮੁੜ ਉਸੇ ਸਥਾਨ ’ਤੇ ਸਰਬੱਤ ਖਾਲਸਾ ਸੱਦਣ ਦਾ ਅਹਿਮ ਫ਼ੈਸਲਾ ਲੈਂਦਿਆਂ ਸੰਗਤ ਨੂੰ ਦੱਸਿਆ ਕਿ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਇਸ ਹਫ਼ਤੇ ਤਾਰੀਖ਼ ਐਲਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਦਖਲਅੰਦਾਜ਼ੀ ਕੀਤੀ ਤਾਂ ਇਸ ਦੇ ਨਿਕਲਣ ਵਾਲੇ ਭਿਆਨਕ ਸਿੱਟਿਆਂ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

LEAVE A REPLY