1ਜੰਮੂ— ਜੰਮੂ ਕਸ਼ਮੀਰ ‘ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ, ਪੁੰਛ ਅਤੇ ਕਸ਼ਮੀਰ ਘਾਟੀ ਦੇ ਕੁਝ ਹਿੱਸਿਆ ‘ਚ ਰਾਤ 9.32 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.2 ਮਾਪੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੁਕੁਸ਼ ਖੇਤਰ ‘ਚ ਸੀ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਹਾਲੇ ਕੋਈ ਖਬਰ ਨਹੀਂ ਮਿਲੀ ਹੈ।

LEAVE A REPLY