6-copyਚੰਡੀਗੜ੍ਹ: 10 ਨਵੰਬਰ, 2016 ਨੂੰ ‘ਸਰਬੱਤ ਖ਼ਾਲਸਾ’ ਕਰਵਾਉਣ ਦੇ ਮਾਮਲੇ ‘ਚ ਪੁਲਿਸ ਵੱਲੋਂ ਨਾਜਾਇਜ਼ ਤਰੀਕੇ ਨਾਲ ਲੀਡਰਾਂ ਨੂੰ ਹਿਰਾਸਤ ‘ਚ ਰੱਖਣ ਤੇ ਉਨ੍ਹਾਂ ਦੇ ਜ਼ਮਾਨਤੀ ਬਾਂਡ ਨਾ ਮੰਨਣ ਖਿਲਾਫ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ।
ਇਸ ‘ਤੇ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ ‘ਚ ਸਾਵਧਾਨੀ ਵਜੋਂ ਸੂਬੇ ਦੇ ਵੱਖ-ਵੱਖ ਥਾਣਿਆਂ ‘ਚ 134 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਪੁੱਛਗਿੱਛ ਕਰਕੇ ਛੱਡ ਦਿੱਤਾ ਗਿਆ ਹੈ। ਜਵਾਬ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਜੱਜ ਜਤਿੰਦਰ ਚੌਹਾਨ ਨੇ ਇਸ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ ਹੈ। ਐਡਵੋਕੇਟ ਸਿਮਰਨਜੀਤ ਸਿੰਘ ਨੇ ਹਾਈਕੋਰਟ ‘ਚ ਪੀਟਸ਼ਨ ਦਾਖਲ ਕਰਕੇ ਦੱਸਿਆ ਸੀ ਕਿ ਉਨ੍ਹਾਂ ਨੇ ਇਹ ਪਟੀਸ਼ਨ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਆਦੇਸ਼ ‘ਤੇ ਦਾਖਲ ਕੀਤੀ ਸੀ।
ਦਾਖਲ ਪਟੀਸ਼ਨ ‘ਚ ਉਨ੍ਹਾਂ ਨੇ ਇਸ ਤਰ੍ਹਾਂ ਦੇ 46 ਲੋਕਾਂ ਦੀ ਸੂਚੀ ਹਾਈਕੋਰਟ ਨੂੰ ਸੌਂਪੀ ਸੀ ਜਿਨ੍ਹਾਂ ਨੂੰ ਪੁਲਿਸ ਨੇ ਵੱਖ-ਵੱਖ ਜੇਲ੍ਹਾਂ ‘ਚ ਹਿਰਾਸਤ ‘ਚ ਰੱਖਿਆ ਸੀ। ਬੀਤੇ ਦਿਨ ਹੀ ਸਰਬੱਤ ਖਾਲਸਾ ਆਗੂਆਂ ਵੱਲੋਂ 8 ਦਸੰਬਰ ਨੂੰ ਸਰਬੱਤ ਖਾਲਸਾ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

LEAVE A REPLY