9ਪਟਿਆਲਾ : ਸੋਮਵਾਰ ਨੂੰ ਸ਼ਹਿਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਾਜੂ ਮਲਹੋਤਰਾ ਦੇ ਤੌਰ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੂ ਦਾ ਗੁਆਂਢੀ ਜੋ ਪੇਸ਼ੇ ਵਜੋਂ ਜਿਊਲਰ ਹੈ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਰਾਜੂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਦੌਰਾਨ ਰਾਜੂ ਦਾ ਬਚਾਅ ਕਰਨ ਆਇਆ ਉਸ ਦਾ ਭਰਾ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ‘ਚ ਜੁਟ ਗਈ।

LEAVE A REPLY