8-copyਸ਼ਿਮਲਾ— ਰਾਜ ਸਰਕਾਰ ਇਕ ਲੱਖ ਮਹਿਲਾ ਕਰਮਚਾਰੀਆਂ ਨੂੰ ਤੋਹਫਾ ਦੇਣ ਜਾ ਰਹੀ ਹੈ। ਰਾਜ ਸਰਕਾਰ ਨੇ ਮਹਿਲਾ ਕਰਮਚਾਰੀਆਂ ਨੂੰ ਵਾਸ਼ਿੰਗ ਮਸ਼ੀਨਾਂ ਮੁਫ਼ਤ ਵੰਡਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਵੀਰਭੱਦਰ ਸਿੰਘ ਇਨ੍ਹਾਂ ਮਸ਼ੀਨਾਂ ਨੂੰ ਵੰਡਣ ਦੀ ਸ਼ੁਰੂਆਤ 22 ਨਵੰਬਰ ਨੂੰ ਹਰੋਲੀ ਵਿਧਾਨ ਸਭਾ ਖੇਤਰ ਤੋਂ ਕਰਨਗੇ। ਇਹ ਪਹਿਲਾ ਮੌਕਾ ਹੈ, ਜਦੋਂ ਇੰਨੇ ਵੱਡੇ ਪੱਧਰ ‘ਤੇ ਰਾਜ ‘ਚ ਮਹਿਲਾ ਕਰਮਚਾਰੀਆਂ ਨੂੰ ਮੁਫ਼ਤ ਵਾਸ਼ਿੰਗ ਮਸ਼ੀਨਾਂ ਵੰਡਣ ਦਾ ਫੈਸਲਾ ਲਿਆ ਹੈ। ਇਨ੍ਹਾਂ ਮਸ਼ੀਨਾਂ ਦੀ ਵੰਡ ਹਿਮਾਚਲ ਪ੍ਰਦੇਸ਼ ਭਵਨ ਅਤੇ ਹੋਰ ਨਿਰਮਾਣ ਕਰਮਚਾਰੀ ਕਲਿਆਣ ਬੋਰਡ ਦੇ ਮਾਧਿਅਮ ਤੋਂ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੀਰਭੱਦਰ ਸਿੰਘ 22 ਨਵੰਬਰ ਨੂੰ ਉਦਯੋਗ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਵਿਧਾਨ ਸਭਾ ਖੇਤਰ ਹਰੋਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦਾ ਮੁਫ਼ਤ ਵਾਸ਼ਿੰਗ ਮਸ਼ੀਨਾਂ ਵੰਡਣ ਦੀ ਸ਼ੁਰੂਆਤ ਕਰਨ ਤੋਂ ਇਲਾਵਾ 50 ਬਿਸਤਰ ਵਾਲੇ ਸਿਵਲ ਹਸਪਤਾਲ ਦਾ ਉਦਘਾਟਨ ਕਰਨ ਅਤੇ ਡਿਗਰੀ ਕਾਲਜ ਖੱਡ ਦੇ ਭਵਨ ਦਾ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਹੈ। ਬੋਰਡ ਦੇ ਅਧੀਨ ਬੀਤੇ 3 ਸਾਲਾਂ ਦੌਰਾਨ ਕਰੀਬ 90 ਹਜ਼ਾਰ ਕਰਮਚਾਰੀਆਂ ਦਾ ਰਜਿਸਟਰੇਸ਼ਨ ਕੀਤਾ ਗਿਆ ਹੈ। ਇਸ ਦੌਰਾਨ ਔਰਤਾਂ ਸਮੇਤ ਹੋਰ ਕਰਮਚਾਰੀਆਂ ਨੂੰ 27 ਕਰੋੜ ਰੁਪਏ ਦੇ ਲਾਭ ਪ੍ਰਦਾਨ ਕੀਤੇ ਗਏ ਹਨ।

LEAVE A REPLY