7ਚੰਡੀਗੜ੍ਹ: ਬੀਤੇ ਦਿਨ ਖਾਸ ਤੌਰ ‘ਤੇ ਪੰਜਾਬ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਬਾਦਲ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਸਾਹਿਬ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਬਿਹਾਰ ਸਰਕਾਰ ਵੱਲੋਂ ਤਿਆਰ ਕੀਤੇ ਸਾਲ ਭਰ ਚਲੱਣ ਵਾਲੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਮੁੱਖ ਮੰਤਰੀ ਨਿਤੀਸ਼ ਕੁਮਾਰ ਤਖਤ ਸ੍ਰੀ ਪਟਨਾ ਸਾਹਿਬ ਤੋਂ ਚੱਲੀ ਵਿਸ਼ਾਲ ਯਾਗ੍ਰਿਤੀ ਯਾਤਰਾ ਨਾਲ ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਖਾਸ ਤੌਰ ਤੇ ਪਹੁੰਚੇ ਸਨ।
ਨਿਤੀਸ਼ ਕੁਮਾਰ ਨੇ ਉਨ੍ਹਾਂ ਖਾਸ ਸਮਾਗਮਾਂ ‘ਚ ਸ਼ਿਰਕਤ ਕਰਨ ਲਈ ਬਾਦਲ ਨੂੰ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਬਾਦਲ ਨੇ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਧੰਨਵਾਦ ਕੀਤਾ ਤੇ ਪ੍ਰਕਾਸ਼ ਉਤਸਵ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਪ੍ਰਕਾਰ ਦੀ ਮਦਦ ਤੇ ਸਹਿਯੋਗ ਦਾ ਭਰੋਸਾ ਦਿਵਾਇਆ।
ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਬਿਹਾਰ ਦੇ ਮੁੱਖ ਮੰਤਰੀ ਵੱਲੋਂ ਦਿਖਾਏ ਗਏ ਸਮਰਪਣ ਤੇ ਸ਼ਰਧਾ ਤੋਂ ਉਹ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਇਸ ਮੌਕੇ ਉਲੀਕੇ ਗਏ ਪ੍ਰੋਗਰਾਮ ਤੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਮਿਲੀ ਹੈ। ਨਿਤੀਸ਼ ਕੁਮਾਰ ਦੇ ਨਾਲ ਬਿਹਾਰ ਦੀ ਸੈਰ ਸਪਾਟਾ ਮੰਤਰੀ ਅਨੀਤਾ ਦੇਵੀ ਵੀ ਮੌਜੂਦ ਸਨ।

LEAVE A REPLY