7ਨਵੀਂ ਦਿੱਲੀ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਹੈ ਕਿ ਇਸ ਸਮੇਂ ਦੇਸ਼ ਵਿਚ ਬਲੈਕ ਐਮਰਜੈਂਸੀ ਵਰਗੇ ਹਾਲਾਤ ਬਣ ਗਏ ਹਨ| ਉਹਨਾਂ ਕਿਹਾ ਕਿ ਲੋਕਾਂ ਦਾ ਪੈਸਾ ਖੋਹਿਆ ਜਾ ਰਿਹਾ ਹੈ| ਜ਼ਿਕਰਯੋਗ ਹੈ ਕਿ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਮਮਤਾ ਬੈਨਰਜੀ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ| ਇਸ ਦੇ ਨਾਲ ਹੀ ਨੋਟਬੰਦੀ ਦੇ ਮਾਮਲੇ ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਵਿਚ ਵੀ ਕਾਰਵਾਈ ਪ੍ਰਭਾਵਿਤ ਹੋ ਰਹੀ ਹੈ|

LEAVE A REPLY