3ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਦੇ ਦੱਖਣੀ ਵਿਧਾਨ ਸਭ ਖੇਤਰ ਵਿੱਚ ਕੀਤੀ ਗਈ। ਰੈਲੀ ਦੌਰਾਨ ਮਹਿਲਾ ਕਾਂਗਰਸ ਵਰਕਰਾਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ। ਵਿਰੋਧ ਕਰ ਰਹੀਆਂ ਵਰਕਰਾਂ ਨੂੰ ਬਾਅਦ ਵਿੱਚ ਪੁਲਿਸ ਵੱਲੋਂ ਉਥੋਂ ਭਜਾ ਦਿੱਤਾ ਗਿਆ। ਇਸ ਦੌਰਾਨ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਿਕਰਮ ਮਜੀਠੀਆ ਨੂੰ ਲਲਕਾਰਦਿਆਂ ਮੁੜ ਬੜ੍ਹਕ ਮਾਰੀ।
ਕੇਜਰੀਵਾਲ ਨੇ ਰੈਲੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਦੇ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਜਿੱਥੇ ਕੁਝ ਕੁ ਆਮ ਆਦਮੀ ਖੁਸ਼ ਸਨ, ਹੁਣ ਉਹ ਵੀ ਬਹੁਤ ਦੁਖੀ ਹਨ। ਮੋਦੀ ਨੇ ਇਹ ਫੈਸਲਾ ਕਾਲੇ ਧਨ ਦੇ ਨਾਮ ‘ਤੇ ਕੀਤਾ ਸੀ ਪਰ ਕਾਲੇ ਧਨ ਵਾਲੇ ਲੋਕਾਂ ਦੀ ਥਾਂ ਆਮ ਨਾਗਰਿਕ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।
ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੇ ਬੈਂਕ ਖਾਤੇ ਸਵਿੱਸ ਬੈਂਕ ਵਿੱਚ ਹੋਣ ਦੀ ਗੱਲ ਦੁਹਰਾਈ। ਉਨ੍ਹਾਂ ਨੇ ਬਿਕਰਮ ਮਜੀਠੀਆ ‘ਤੇ ਨਸ਼ੇ ਦਾ ਕਾਰੋਬਾਰ ਕਾਰਨ ਦੇ ਮੁੜ ਇਲਜ਼ਾਮ ਲਾਏ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਖਿਲਾਫ ਇਹ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੀ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਕੋਈ ਵੀ ਫੰਡ ਨਹੀਂ ਮਿਲੇਗਾ।
ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਮੋਦੀ ਦੇ ਪੈਰ ਵੀ ਫੜਨ ਨੂੰ ਤਿਆਰ ਹਨ ਪਰ ਜੇਕਰ ਉਨ੍ਹਾਂ ਨੂੰ ਫਿਰ ਵੀ ਪੰਜਾਬ ਦੇ ਵਿਕਾਸ ਲਈ ਪੈਸਾ ਨਾ ਮਿਲਿਆ ਤਾਂ ਉਨ੍ਹਾਂ ਨੂੰ ਲੜ ਕੇ ਵੀ ਹੱਕ ਲੈਣੇ ਆਉਂਦੇ ਹਨ।

LEAVE A REPLY