3ਸ਼੍ਰੀਨਗਰ— ਕਸ਼ਮੀਰ ਘਾਟੀ ‘ਚ ਸੂਬਾ ਸਿੱਖਿਆ ਬੋਰਡ ਦੀ ਪ੍ਰੀਖਿਆ ਖਤਮ ਹੋਣ ਤੋਂ ਬਾਅਦ ਫਿਰ ਤੋਂ ਸ਼ੱਕੀ ਹਲਾਤਾਂ ‘ਚ ਇਕ ਹੋਰ ਸਕੂਲ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਅਨੰਤਨਾਗ ਜ਼ਿਲੇ ‘ਚ ਕੋਕਰਨਾਗ ਦੇ ਸੰਗਾਦਨਦ ‘ਚ ਸਥਿਤ ਇਕ ਸਰਕਾਰੀ ਸਕੂਲ ‘ਚ ਅੱਗ ਲੱਗ ਗਈ। ਹਾਲਾਂਕਿ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦਸਤੇ ਨੇ ਮੌਕੇ ‘ਤੇ ਪਹੁੰਚਣ ਤੱਕ ਸਕੂਲ ਦਾ ਕਾਫੀ ਨੁਕਸਾਨ ਹੋ ਚੁੱਕਿਆ ਸੀ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਘਾਟੀ ‘ਚ ਸੁਰੱਖਿਆ ਬਲਾਂ ਨਾਲ ਮੁਠਭੇੜ ‘ਚ 8 ਜੁਲਾਈ ਨੂੰ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਦੇ ਅੱਤਵਾਦੀ ਬੁਰਹਾਨ ਵਾਨੀ ਦੇ ਮਾਰੇ ਜਾਣ ਤੋਂ ਬਾਅਦ 9 ਜੁਲਾਈ ਤੋਂ ਪੈਦਾ ਹੋਈ ਹਿੰਸਾ, ਹੜਤਾਲਾਂ ਅਤੇ ਕਰਫਿਊ ਤੋਂ ਬਾਅਦ ਸ਼ੱਕੀ ਹਲਾਤਾਂ ‘ਚ ਹੁਣ ਤੱਕ 30 ਤੋਂ ਜ਼ਿਆਦਾ ਸਕੂਲਾਂ ਨੂੰ ਅੱਗ ਦੇ ਹਵਾਲੇ ਕੀਤਾ ਜਾ ਚੁੱਕਾ ਹੈ।

LEAVE A REPLY