3ਚੰਡੀਗਡ਼ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਉਤਰ ਪ੍ਰਦੇਸ਼ ਰਾਜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅਬਜਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂ.ਪੀ ਸਟੇਟ ਅਕਾਲੀ ਦਲ ਦੇ ਪ੍ਰਧਾਨ ਡਾ. ਰਾਏ ਸਿੰਘ ਨਾਲ ਸਲਾਹ ਮਸ਼ਵਰਾ ਕਰਕੇ ਯੂ.ਪੀ ਸਟੇਟ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਨੌਜਵਾਨ ਅਤੇ ਮਿਹਨਤੀ ਆਗੂ ਸ. ਗੁਰਪ੍ਰੀਤ ਸਿੰਘ ਬੱਗਾ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਸਟੇਟ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ ਹੈ। ਸ. ਗੁਰਪ੍ਰੀਤ ਸਿੰਘ ਬੱਗਾ ਉਤਰ ਪ੍ਰਦੇਸ਼ ਰਾਜ ਦੇ ਜਿਲਾ ਸਹਾਰਨਪੁਰ ਦੇ ਰਹਿਣ ਵਾਲੇ ਪਾਰਟੀ ਦੇ ਆਗੂ ਹਨ।

LEAVE A REPLY