6ਟੋਰਾਂਟੋ : ਕੈਨੇਡਾ ਵਿਚ ਹੋ ਰਹੀ ਬਰਫਬਾਰੀ ਤੋਂ ਬਾਅਦ ਕਈ ਸ਼ਹਿਰਾਂ ਦਾ ਤਾਪਮਾਨ ਸਿਫਰ ਤੋਂ ਵੀ ਹੇਠਾਂ ਪਹੁੰਚ ਗਿਆ ਹੈ| ਜ਼ਿਆਦਾਤਰ ਸ਼ਹਿਰਾਂ ਵਿਚ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਤਾਪਮਾਨ ਪਹਿਲਾਂ ਦੇ ਮੁਕਾਬਲੇ ਕਾਫੀ ਹੇਠਾਂ ਪਹੁੰਚ ਗਿਆ ਹੈ| ਬਰਫਬਾਰੀ ਕਾਰਨ ਜਿਥੇ ਕਈ ਸੜਕਾਂ ਬਰਫ ਕਾਰਨ ਢਕਣ ਕਰਕੇ ਆਵਾਜਾਈ ਵਿਚ ਵਿਘਨ ਪੈਦਾ ਹੋ ਰਿਹਾ ਹੈ, ਉਥੇ ਕੁਝ ਲੋਕ ਇਸ ਬਰਫਬਾਰੀ ਦਾ ਆਨੰਦ ਵੀ ਮਾਣ ਰਹੇ ਹਨ|
ਮੀਡੀਆ ਰਿਪੋਰਟਾਂ ਅਨੁਸਾਰ ਟੋਰਾਂਟੋ ਸ਼ਹਿਰ ਵਿਚ ਅੱਜ ਤਾਜ਼ਾ ਬਰਫਬਾਰੀ ਹੋਈ, ਜਿਸ ਕਾਰਨ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਇਸ ਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਇਥੇ ਆਗਾਮੀ ਦਿਨਾਂ ਵਿਚ ਤਾਪਮਾਨ ਸਿਫਰ ਤੋਂ ਵੀ ਹੇਠਾਂ ਆਉਣ ਦੀ ਸੰਭਾਵਨਾ ਹੈ|

LEAVE A REPLY