5ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਤਰਲੋਕ ਸਿੰਘ ਬਾਠ ਨੂੰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ) ਦਾ ਚੇਅਰਮੈਨ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ ਦੁਪਹਿਰ ਇਸ ਸਬੰਧੀ ਫਾਈਲ ਉੱਤੇ ਸਹੀ ਪਾ ਦਿੱਤੀ ਹੈ ਅਤੇ ਸ੍ਰੀ ਬਾਠ ਦੀ ਨਿਯੁਕਤੀ ਸਬੰਧੀ ਰਸਮੀ ਹੁਕਮ ਛੇਤੀ ਹੀ ਸਬੰਧਤ ਪ੍ਰਸ਼ਾਸਕੀ ਵਿਭਾਗ ਵੱਲੋਂ ਜਾਰੀ ਕਰ ਦਿੱਤੇ ਜਾਣਗੇ।

LEAVE A REPLY