1ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੰਪ੍ਰਦਾਇਕ ਏਕਤਾ, ਸਹਿਣਸ਼ੀਲਤਾ ਤੇ ਸ਼ਾਂਤੀ ਦੇ ਸੱਦੇ ਨਾਲ ਕ੍ਰਿਸਮਿਸ ਦੇ ਤਿਊਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਕ੍ਰਿਸਮਿਸ ਮੌਕੇ, ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਜਸ਼ਨ ਤੇ ਉਤਸਵ ਦੀ ਭਾਵਨਾ ਸਮੇਤ ਆਪਸੀ ਭਾਈਚਾਰੇ ਦੇ ਸੰਦੇਸ਼ ਨਾਲ, ਇਹ ਵਿਸ਼ਵ ਭਰ ‘ਚ ਅਦਭੁਤ ਉਤਸਾਹ ਦੇ ਨਾਲ ਮਨਾਇਆ ਜਾਣ ਵਾਲਾ ਤਿਊਹਾਰ ਹੈ।
ਕੈਪਟਨ ਅਮਰਿੰਦਰ ਨੇ ਇਸ ਜਸ਼ਨ ਨੂੰ ਪ੍ਰੇਰਿਤ ਕਰਨ ਵਾਲੇ ਵਿਚਾਰ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨਾਲ ਇਸ ਤਿਊਹਾਰ ਦੀ ਭਾਵਨਾ ਨੂੰ ਬਣਾਏ ਰੱਖਣ ਦੀ ਸਹੁੰ ਚੁੱਕਣ ਦਾ ਸੱਦਾ ਦਿੱਤਾ ਹੈ ਤੇ ਪੰਜਾਬ ਦੇ ਲੋਕਾਂ ਨੂੰ ਸੰਪ੍ਰਦਾਇਕ ਤਾਕਤਾਂ ਦੀਆਂ ਉਨ੍ਹਾਂ ਨੂੰ ਵੰਡਣ ਤੇ ਸੂਬੇ ਦੇ ਵਾਤਾਵਰਨ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣ ਦੀ ਅਪੀਲ ਕੀਤੀ ਹੈ।

LEAVE A REPLY