5ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ, ਕੌਮੀ ਮੀਤ ਪ੍ਰਧਾਨ ਸ੍ਰੀ ਅਵਿਨਾਸ਼ ਰਾਏ ਖੰਨਾ, ਸੂਬਾ ਜਥੇਬੰਦਕ ਜਨਰਲ ਸਕੱਤਰ ਸ੍ਰੀ ਦਿਨੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਸ੍ਰੀ ਹਰਜੀਤ ਸਿੰਘ ਗਰੇਵਾਲ ਤੇ ਸੂਬਾ ਸਕੱਤਰ ਸ੍ਰੀ ਵਿਨੀਤ ਜੋਸ਼ੀ ਨੇ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਰਾਜ ਖੁਰਾਣਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸਾਂਪਲਾ ਨੇ ਕਿਹਾ ਹੈ ਕਿ ਸ੍ਰੀ ਖੁਰਾਣਾ ਦਾ ਜੀਵਨ ਜਨਤਾ ਤੇ ਸਮਾਜ ਨੂੰ ਸਮਰਪਿਤ ਰਿਹਾ ਹੈ ਅਤੇ ਉਹ ਇਕ ਚੰਗੀ ਰਾਸ਼ਟਰਵਾਦੀ ਸੋਚ ਰੱਖਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਖੁਰਾਣਾ ਦੇ ਦੇਹਾਂਤ ਨਾਲ ਪਾਰਟੀ ਨੂੰ ਨਾ ਪੂਰਿਆਂ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਹਨਾਂ ਵਲੋਂ ਸੇਵਾ ਭਾਵਨਾ ਰਾਹੀਂ ਸਮਾਜ ਲਈ ਨਿਭਾਏ ਵਡਮੁੱਲੇ ਯੋਗਦਾਨ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਸ੍ਰੀ ਸਾਂਪਲਾ ਨੇ ਕਿਹਾ ਕਿ ਪ੍ਰਮਾਤਮਾ ਮਰਹੂਮ ਸ੍ਰੀ ਰਾਜ ਖੁਰਾਣਾ ਦੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖ਼ਸ਼ਣ।

LEAVE A REPLY