3ਚੰਡੀਗੜ੍ਹ : ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਪ੍ਰੇਮ ਮਿੱਤਲ ਵਿਧਾਇਕ ਮਾਨਸਾ ਨੇ ਅੱਜ ਕਾਰਪੋਰੇਸ਼ਨ ਵਿਚ 21 ਜੂਨੀਅਰ ਇੰਜੀਨੀਅਰਾਂ ਸਮੇਤ 30 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਪ੍ਰਬੰਧਕ ਨਿਰਦੇਸ਼ਕ ਸ੍ਰੀ ਸੁਰਿੰਦਰ ਸਿੰਘ ਵੀ ਉਨ੍ਹਾਂ ਨਾਲ ਸਨ।
ਸ੍ਰੀ ਮਿੱਤਲ ਨੇ ਦੱਸਿਆ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ 21 ਜੂਨੀਅਰ ਇੰਜੀਨੀਅਰ, 5 ਕਲਰਕ, 2 ਜੂਨੀਅਰ ਡਰਾਫਟਸਮੈਨ ਅਤੇ 2 ਸੇਵਾਦਾਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਨਾਲ ਕਾਰਪੋਰੇਸ਼ਨ ਦਾ ਕੰਮ ਹੋਰ ਸੁਚਾਰੂ ਢੰਗ ਨਾਲ ਚੱਲੇਗਾ। ਇਸ ਮੌਕੇ ਸ੍ਰੀ ਮਿੱਤਲ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ।

LEAVE A REPLY