1ਅੰਮ੍ਰਿਤਸਰ :  ਸਤਿੰਦਰ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਬਾਦਲ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਵਿੱਚ ਕਿਸਾਨ ਬਹੁਤ ਦੁਖੀ ਹਨ। ਉਨਾਂ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ, ਜਦਕਿ ਦਿੱਲੀ ਸਰਕਾਰ ਵੱਲੋਂ ਖਰਾਬ ਹੋਈਆਂ ਫਸਲਾਂ ਦੇ 50 ਹਜਾਰ ਰੁਪਏ ਪ੍ਰਤੀ ਏਕਡ਼ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਂਦਾ ਹੈ।
ਉਨਾਂ ਦੋਸ਼ ਲਗਾਇਆ ਕਿ ਅਕਾਲੀਆਂ ਅਤੇ ਕਾਂਗਰਸ ਨੇ ਇੱਕ ਦੂਜੇ ਦੇ ਵਪਾਰਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਸ ਵਿੱਚ ਗੁਪਤ ਸਮਝੌਤਾ ਕਰ ਲਿਆ ਹੈ। ਉਨਾਂ ਕਿਹਾ ਕਿ ਅਕਾਲੀਆਂ ਨੇ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਬਚਾਅ ਕੀਤਾ ਹੈ, ਜਦਕਿ ਕੈਪਟਨ ਕਾਂਗਰਸ ਨੇ ਨਸ਼ਾ ਤਸਕਰੀ ਅਤੇ ਹੋਰ ਗੈਰਕਾਨੂੰਨੀ ਧੰਦਿਆਂ ਵਿੱਚ ਅਕਾਲੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।
ਦਿੱਲੀ ਦੇ ਸਿਹਤ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਮਿਲੇ ਹਨ ਅਤੇ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।  ਉਨਾਂ ਕਿਹਾ ਕਿ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟ ਅਕਾਲੀ ਅਤੇ ਕਾਂਗਰਸੀ ਆਗੂਆਂ ਨੂੰ ਨਿਸ਼ਾਨੇ ਉਤੇ ਲਿਆ ਜਾਵੇਗਾ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਦੇ ਇੰਚਾਰਜ ਸਰਬਜੋਤ ਸਿੰਘ ਅਤੇ ਮੀਡੀਆ ਇੰਚਾਰਜ ਗੁਰਭੇਜ ਸਿੰਘ ਵੀ ਮੌਜੂਦ ਸਨ।

LEAVE A REPLY