ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬੇਟੇ ਮਨਵਿੰਦਰ ਸਿੰਘ ਮੱਕੜ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਮਨਵਿੰਦਰ ਸਿੰਘ ਮੱਕੜ (47) ਵਰ੍ਹਿਆਂ ਦੇ ਸਨ| ਮਨਵਿੰਦਰ ਸਿੰਘ ਮੱਕੜ ਲੁਧਿਆਣਾ ਦੀ ਵਾਰਡ ਨੰਬਰ 48 ਤੋਂ ਕੌਂਸਲਰ ਸਨ|
ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ 2013 ਵਿਚ ਅਵਤਾਰ ਸਿੰਘ ਮੱਕੜ ਦੇ ਪੁੱਤਰ ਤੇਜਿੰਦਰਪਾਲ ਸਿੰਘ ਸੋਨੀ ਦਾ 37 ਸਾਲਾ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ|