ਨਵੀਂ ਦਿੱਲੀ : ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ 33 ਹੋਰ ਨੇਤਾਵਾਂ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ| ਇਨ੍ਹਾਂ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਤੋਂ ਛੇ ਸਾਲ ਲਈ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ| ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਨੇ 17 ਨੇਤਾਵਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਸੀ|