ਸੁਖਬੀਰ ਬਾਦਲ ਨੇ ਪਾਰਟੀ ਦੇ 2 ਆਗੂਆਂ ਨੂੰ ਦਲ ਦੀ ਮੁਢਲੀ ਮੈਂਬਰਸ਼ਪਿ ਤੋਂ ਕੀਤਾ ਖਾਰਜ

ਚੰਡੀਗਡ਼ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਇੱਕ ਪ੍ਰੈਸ ਬਿਆਨ ਰਾਹੀਂ ਸ. ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਨਾਲ ਸਬੰਧਤ ਪਾਰਟੀ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸਿੰਗਾਰਾ ਸਿੰਘ ਲੋਹੀਆਂ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ. ਜਰਨੈਲ ਸਿੰਘ ਮਾਹਲ ਨੂੰ ਪਾਰਟੀ ਉਮੀਦਵਾਰਾਂ ਦਾ ਵਿਰੋਧ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।  ਸ. ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਕੀਮਤ ਤੇ ਕਾਇਮ ਰੱਖਿਆ ਜਾਵੇਗਾ, ਕਿਸੇ ਨੂੰ ਵੀ ਅਨੁਸ਼ਾਸ਼ਨ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

LEAVE A REPLY