ਉਤਰ ਪ੍ਰਦੇਸ਼ ਲਈ ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ| ਕਾਂਗਰਸ ਨੇ ਐਲਾਨ ਕੀਤਾ ਹੈ ਕਿ ਪੰਚਾਇਤਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ| ਇਸ ਮੌਕੇ ਗੁਲਾਮਨਬੀ ਆਜਾਦ, ਰਾਜ ਬੱਬਰ, ਸ਼ੀਲਾ ਦੀਕਸ਼ਿਤ ਸਮੇਤ ਵੱਡੇ ਨੇਤਾ ਮੌਜੂਦ ਸਨ|
ਵਰਣਨਯੋਗ ਹੈ ਕਿ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਉਤਰ ਪ੍ਰਦੇਸ਼ ਵਿਚ ਮਿਲ ਕੇ ਚੋਣਾਂ ਲੜ ਰਹੇ ਹਨ| ਸਪਾ ਵੱਲੋਂ ਪਹਿਲਾਂ ਹੀ ਆਪਣਾ ਮੈਨੀਫੈਸਟੋ ਜਾਰੀ ਕੀਤਾ ਜਾ ਚੁੱਕਾ ਹੈ|

LEAVE A REPLY