ਜਸਬੀਰ ਚੱਢਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੀ ਮਨਜ਼ੂਰੀ ‘ਤੇ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਜਸਬੀਰ ਚੱਢਾ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਜਸਬੀਰ ਚੱਢਾ ਪੰਜਾਬ ਕਾਂਗਰਸ ਲੋਕਲ ਬਾਡੀ ਸੈੱਲ ਦੇ ਸਾਬਕਾ ਚੇਅਰਮੈਨ ਵਜੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ ਹਨ।
ਜਸਬੀਰ ਚੱਢਾ ਨੇ ਆਪਣੀ ਇਸ ਨਿਯੁਕਤ ਲਈ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਹਾਈਕਮਾਨ ਨੇ ਉਨ੍ਹਾਂ ਨੂੰ ਦਿੱਤੀ ਹੈ, ਉਸ ਨੂੰ ਉਹ ਬਾਖੂਬੀ ਨਾਲ ਨਿਭਾਅ ਕੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।

LEAVE A REPLY