ਲਖਨਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ| ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਗੰਨਾ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ| ਇਸ ਤੋਂ ਇਲਾਵਾ ਸ੍ਰੀ ਮੋਦੀ ਨੇ ਰੈਲੀ ਵਿਚ ਸੂਬੇ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਅਖਿਲੇਸ਼ ਨੇ ਜਲਦਬਾਜ਼ੀ ਵਿਚ ਲਖਨਊ ਮੈਟਰੋ ਦਾ ਉਦਘਾਟਨ ਤਾਂ ਕਰ ਦਿੱਤਾ, ਪਰ ਮੈਟਰੋ ਹੁਣ ਤੱਕ ਨਹੀਂ ਚੱਲ ਸਕੀ| ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਵਿਚ ਦੂਸਰੇ ਪੜਾਅ ਅਧੀਨ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਸਮਾਪਤ ਹੋ ਰਿਹਾ ਹੈ|