ਦਿੱਲੀ— ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮਣੀਪੁਰ ‘ਚ ਵਿਧਾਨ ਸਭਾ ਚੋਣਾਂ ਲੜ ਰਹੀ ਸ਼ਰਮੀਲਾ ਈਰੋਮ ਦੀ ਪਾਰਟੀ ਪੀਪੁਲਸ ਰਿਸਜੇਰਸ ਅਤੇ ਜਸਿਟਸ ਅਲਾਇੰਸ ਨੂੰ 50 ਹਜ਼ਾਰ ਰੁਪਏ ਦਾ ਚੰਦਾ ਦਿੱਤਾ ਹੈ। ਕੇਜਰੀਵਾਲ ਨੇ ਈਰੋਮ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਨੂੰ ਸਹਿਯੋਗ ਕਰਦੇ ਹੋਏ 50 ਹਜ਼ਾਰ ਰੁਪਏ ਦਾ ਛੋਟਾ ਜਿਹਾ ਯੋਗਦਾਨ ਕਰ ਰਿਹਾ ਹਾਂ ਅਤੇ ਤੁਹਾਨੂੰ ਵੀ ਸਹਿਯੋਗ ਦੀ ਅਪੀਲ ਕਰਦਾ ਹਾਂ। ਕੇਜਰੀਵਾਲ ਦਾ ਇਹ ਕਦਮ ਇਨ੍ਹਾਂ ਖਬਰਾਂ ਦੇ ਬਾਅਦ ਆਇਆ ਹੈ ਕਿ ਈਰੋਮ ਨੂੰ ਵਿਧਾਨ ਸਭਾ ਚੋਣ ਲੜਨ ‘ਚ ਪੈਸੇ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।