ਜਲੰਧਰ : ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਐਤਵਾਰ ਨੂੰ ਪੰਜਾਬ ਦੇ ਦੌਰੇ ‘ਤੇ ਆਏ। ਇਸ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੱਦੇ ‘ਤੇ ਜਲੰਧਰ ਜ਼ਿਲੇ ਦੇ ਪਿੰਡ ਸੀਚੇਵਾਲ ਪਹੁੰਚੇ। ਜਿੱਥੇ ਸੰਤ ਬਲਬੀਰ ਸਿੰਘ ਦੇ ਉੱਦਮਾਂ ਸਦਕਾ ਪਿੰਡ ਵਿਚ ਦੂਸ਼ਿਤ ਪਾਣੀ ਨੂੰ ਸਾਫ ਕਰਨ ਲਈ ਲਗਾਏ ਗਏ ਪਲਾਂਟ ਨੂੰ ਮੁੱਖ ਮੰਤਰੀ ਨੇ ਦੇਖਿਆ ਅਤੇ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।