ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਤਰ ਪ੍ਰਦੇਸ਼ ਵਿਚ ਅੱਜ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ| ਜਾਲੋਨ ਦੇ ਉਰਈ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਪਾ, ਬਸਪਾ ਸਰਕਾਰਾਂ ਨੇ ਬੁੰਦੇਲਖੰਡ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ| ਸਪਾ, ਬਸਪਾ ਅਤੇ ਕਾਂਗਰਸ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ|