ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੌਕੇ ‘ਤੇ ਪੁੱਜੀ ਪੁਲਸ

ਅੰਮ੍ਰਿਤਸਰ : ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ 100 ਨੰਬਰ ‘ਤੇ ਆਏ ਫੋਨ ਨੇ ਪੁਲਸ ਦੇ ਹੋਸ਼ ਉਡਾ ਦਿੱਤੇ। ਅਸਲ ‘ਚ  ਕਿਸੇ ਵਿਅਕਤੀ ਨੇ ਪੁਲਸ ਨੂੰ ਫੋਨ ਕੀਤਾ ਕਿ ਰੇਲਵੇ ਸਟੇਸ਼ਨ ‘ਤੇ ਬੰਬ ਪਿਆ ਹੈ ਅਤੇ ਉਸ ਦੇ ਨਾਲ ਕਾਫੀ ਵਿਸਫੋਟਕ ਪਦਾਰਥ ਪਏ ਹਨ, ਜੋ 15 ਮਿੰਟਾਂ ਅੰਦਰ ਫਟ ਜਾਣਗੇ। ਇਸ ਤੋਂ ਬਾਅਦ ਪੁਲਸ ਤੁਰੰਤ ਬੰਬ ਨਿਰੋਧਕ ਦਸਤੇ ਨੂੰ ਲੈ ਕੇ ਸਟੇਸ਼ਨ ਪੁੱਜੀ ਪਰ ਬਾਅਦ ‘ਚ ਪਤਾ ਲੱਗਿਆ ਕਿ ਪੁਲਸ ਨੂੰ ਗਲਤ ਸੂਚਨਾ ਮਿਲੀ ਅਤੇ ਇਹ ਸਿਰਫ ਅਫਵਾਹ ਤੋਂ ਸਿਵਾਏ ਕੁਝ ਨਹੀਂ ਸੀ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨੇ ਬੰਬ ਦੀ ਝੂਠੀ ਸੂਚਨਾ ਦਿੱਤੀ ਸੀ, ਉਸ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਪੁਲਸ ਵਲੋਂ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਸਖਤ ਕਰ ਦਿੱਤਾ ਗਿਆ ਹੈ ਅਤੇ ਯਾਤਰੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

LEAVE A REPLY