ਸਿੱਖ ਸੰਗਤ ਲਈ ਪੂਰੀ ਦਿੱਲੀ ‘ਚ ਖਾਲਸਾ ਡਿਸਪੈਂਸਰੀਆਂ ਖੋਲ੍ਹਾਂਗੇ: ਸਿਰਸਾ

ਨਵੀਂ ਦਿੱਲੀ  : ਸਿੱਖ ਸੰਗਤ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਖਾਲਸਾ ਡਿਸਪੈਂਸਰੀਆਂ ਖੋਲ੍ਹੀਆਂ ਜਾਣਗੀਆਂ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸਿੱਖ ਸੰਗਤ ਨੂੰ ਦਿੱਲੀ ਤੋਂ ਅੰਮ੍ਰਿਤਸਰ ਤਕ ਮੁਫਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
ਇਹ ਸ਼ਬਦ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਅਤੇ ਵਾਰਡ ਨੰਬਰ 9 ਪੰਜਾਬੀ ਬਾਗ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਵਾਰਡ ਦੀਆਂ ਵੱਖ ਵੱਖ ਕਲੋਨੀਆਂ ਅਤੇ ਸੋਸਾਇਟੀਆਂ ਵਿਚ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੇ। ਉਹਨਾਂ ਕਿਹਾ ਕਿ ਅਸੀਂ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਧਾਰਨ ਅਤੇ ਸਿੱਖ ਭਾਈਚਾਰੇ ਦੀ ਭਲਾਈ ਵਾਸਤੇ ਜਿੰਨੇ ਵੀ ਵਾਅਦੇ ਕੀਤੇ ਸਨ, ਉਹਨਾਂ ਵਿਚੋਂ 80 ਫੀਸਦੀ ਵਾਅਦਿਆਂ ਨੂੰ ਪੂਰਾ ਕੀਤਾ ਹੈ। ਇਸ ਵਾਰ ਵੀ ਜੇਕਰ ਸਾਨੂੰ ਦਿੱਲੀ ਕਮੇਟੀ ਦੀ ਸੇਵਾ ਦਾ ਮੌਕਾ ਮਿਲਿਆ ਤਾਂ ਅਸੀਂ ਸਿੱਖ ਭਾਈਚਾਰੇ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ।

LEAVE A REPLY