ਅਮਰੀਕਾ ‘ਚ ਵਧਿਆ ਨਸਲੀ ਭੇਦਭਾਵ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ : ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਨਸਲੀ ਭੇਦਭਾਵ ਵਧਦਾ ਹੀ ਜਾ ਰਿਹਾ ਹੈ| ਇਸ ਦੌਰਾਨ ਪ੍ਰਾਪਤ ਸੂਚਨਾ ਅਨੁਸਾਰ ਅਮਰੀਕਾ ਦੇ ਇਕ ਵਿਅਕਤੀ ਨੇ ਭਾਰਤੀ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਹੈਦਰਾਬਾਦ ਦੇ ਰਹਿਣ ਵਾਲੇ ਇਸ ਵਿਦਿਆਰਥੀ ਦੀ ਮੌਤ ਹੋ ਗਈ| ਗੋਲੀ ਮਾਰਨ ਤੋਂ ਬਾਅਦ ਅਮਰੀਕੀ ਲੜਕਾ ਕਹਿ ਰਿਹਾ ਸੀ ਕਿ ਮੇਰੇ ਦੇਸ਼ ਵਿਚੋਂ ਨਿਕਲ ਜਾਓ|
ਇਸ ਘਟਨਾ ਦੀ ਜਿਥੇ ਅਮਰੀਕਾ ਵਿਚ ਨਿਖੇਧੀ ਕੀਤੀ ਜਾ ਰਹੀ ਹੈ, ਉਥੇ ਭਾਰਤ ਵਿਚ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ| ਭਾਰਤ ਦੀ ਵਿਦੇਸ਼ ਮੰਤਰੀ ਸੁਸਮਾ ਸਵਰਾਜ ਨੇ ਇਸ ਘਟਨਾ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਾਂਚ ਦਾ ਭਰੋਸਾ ਦਿੱਤਾ ਹੈ

LEAVE A REPLY