ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਕੱਲ੍ਹ ਨੂੰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਭਲਕੇ 26 ਫਰਵਰੀ ਨੂੰ ਹੋਣ ਜਾ ਰਹੀਆਂ ਹਨ| ਇਨ੍ਹਾਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ| ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ, ਜਦੋਂ ਕਿ ਨਤੀਜਿਆਂ ਦਾ ਐਲਾਨ 1 ਮਾਰਚ ਨੂੰ ਕੀਤਾ ਜਾਵੇਗਾ|
ਇਨ੍ਹਾਂ ਚੋਣਾਂ ਲਈ ਕੁੱਲ 335 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਵਿਚੋਂ 184 ਆਜ਼ਾਦ ਉਮੀਦਵਾਰ ਹਨ| ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ (ਦਿੱਲੀ), ਪੰਥਕ ਸੇਵਾ ਦਲ, ਅਕਾਲ ਸਹਾਇ ਸਿੱਖ ਵੈਲਫੇਅਰ ਸੁਸਾਇਟੀ ਪਾਰਟੀਆਂ ਅਤੇ ਆਮ ਅਕਾਲੀ ਦਲ ਦੇ ਉਮੀਦਵਾਰ ਹਿੱਸਾ ਲੈ ਰਹੇ ਹਨ| ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 3.80 ਸਿੱਖ ਵੋਟਰ ਕਰਨਗੇ|
ਦਿੱਲੀ ਗੁਰਦੁਆਰਾ ਐਕਟ-1971 ਹੋਂਦ ‘ਚ ਆਉਣ ਉਪਰੰਤ ਹੁਣ ਤੱਕ ਦਿੱਲੀ ਕਮੇਟੀ ਦੀਆਂ 6 ਵਾਰ ਆਮ ਚੋਣਾਂ ਹੋ ਚੁੱਕੀਆਂ ਹਨ ਤੇ ਹੁਣ 7ਵੀਂ ਵਾਰ 26 ਫਰਵਰੀ, 2017 ਨੂੰ ਦਿੱਲੀ ਦੇ ਸਿੱਖ ਵੋਟਰ 46 ਹਲਕਿਆਂ ਦੇ ਨੁਮਾਇੰਦੇ ਚੁਣਨਗੇ |ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਵਿਭਾਗ ਵੱਲੋਂ ਹਰ 4 ਸਾਲ ਬਾਅਦ ਆਮ ਚੋਣਾਂ ਕਰਵਾਏ ਜਾਣ ਦਾ ਨਿਯਮ ਹੈ ਤੇ ਦਿੱਲੀ ਗੁਰਦੁਆਰਾ ਐਕਟ ਲਾਗੂ ਹੋਣ ਉਪਰੰਤ ਪਹਿਲੀਆਂ ਗੁਰਦੁਆਰਾ ਚੋਣਾਂ 30 ਮਾਰਚ 1975 ‘ਚ ਹੋਈਆਂ ਸਨ

LEAVE A REPLY