ਪੰਜਾਬ ‘ਚ ਹੋਣ ਵਾਲੀਆ ਨਗਰ ਨਿਗਮ ਚੋਣਾਂ ਨੂੰ ਲੈ ਕੇ ‘ਆਪ’ ਦਾ ਅਹਿਮ ਫੈਸਲਾ

ਜਲੰਧਰ  :  ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਨਗਰ ਨਿਗਮ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣ ਦੇ ਨਤੀਜੇ ਆਉਂਦੇ ਹੀ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਸਬੰਧੀ ਸ਼ਨੀਵਾਰ ਨੂੰ ‘ਆਪ’ ਦੀ ਬੈਠਕ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ‘ਚ ਹੋਈ।
ਇਸ ਬੈਠਕ ‘ਚ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਵੜੈਚ ਨੇ ਦੱਸਿਆ ਕਿ ਬੈਠਕ ‘ਚ ਸਾਰਿਆਂ ਦੀ ਸਹਿਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਇਸ ਸਾਲ ਹੋਣ ਵਾਲਿਆਂ ਨਗਰ ਨਿਗਮ ਚੋਣਾਂ ‘ਆਪ’ ਜ਼ਰੂਰ ਲੜੇਗੀ। ਉਥੇ ‘ਆਪ’ ਆਗੂ ਫੂਲਕਾ ਦਾ ਕਹਿਣਾ ਹੈ ਕਿ ਪਾਰਟੀ ਵਲੋਂ ਨਗਰ ਨਿਗਮ ਚੋਣ ਲੜਨ ਦਾ ਫੈਸਲਾ ਬਿਲਕੁਲ ਸਹੀ ਹੈ।

LEAVE A REPLY