ਭੂਆ-ਭਤੀਜੇ ਦੀ ਸਰਕਾਰ ਨੇ ਉਤਰ ਪ੍ਰਦੇਸ਼ ਨੂੰ ਬਰਬਾਦ ਕਰ ਦਿੱਤਾ : ਅਮਿਤ ਸ਼ਾਹ

ਬਲੀਆ (ਯੂ.ਪੀ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਉਤਰ ਪ੍ਰਦੇਸ਼ ਦੇ ਬਲਿਆ ਵਿਚ ਜਨ ਸਭਾ ਨੂੰ ਸੰਬੋਧਨ ਕੀਤਾ| ਇਸ ਮੌਕੇ ਉਨ੍ਹਾਂ ਨੇ ਬਸਪਾ ਪ੍ਰਮੁੱਖ ਮਾਇਆਵਤੀ ਅਤੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਭੂਆ-ਭਤੀਜੇ ਦੀ ਸਰਕਾਰ ਨੇ ਉਤਰ ਪ੍ਰਦੇਸ਼ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ| ਉਨ੍ਹਾਂ ਕਿਹਾ ਕਿ ਯੂ.ਪੀ ਦੀ ਸਪਾ ਸਰਕਾਰ ਨੇ ਸੂਬੇ ਨੂੰ ਹੱਤਿਆਵਾਂ ਦੇ ਮਾਮਲੇ ਵਿਚ ਨੰਬਰ ਇਕ ਬਣਾ ਦਿੱਤਾ ਹੈ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਵਿਕਾਸ ਲਈ ਢਾਈ ਸਾਲਾਂ ਦੌਰਾਨ ਢਾਈ ਲੱਖ ਕਰੋੜ ਰੁਪਏ ਭੇਜੇ ਹਨ, ਪਰ ਉਹ ਪੈਸਾ ਇਥੋਂ ਦਾ ਨਹੀਂ ਹੋ ਪਾਇਆ| ਉਨ੍ਹਾਂ ਕਿਹਾ ਕਿ ਨਿਕੰਮੀ ਸਮਾਜਵਾਦੀ ਪਾਰਟੀ ਦੀ ਸਰਕਾਰ ਮੋਦੀ ਸਰਕਾਰ ਦੀਆਂ ਯੋਜਨਾਵਾਂ ਉਤਰ ਪ੍ਰਦੇਸ਼ ਦੀ ਜਨਤਾ ਤੱਕ ਨਹੀਂ ਪਹੁੰਚਣ ਦੇ ਰਹੀ|