ਮਹਾਰਾਸ਼ਟਰ ਦੇ ਮੁੱਖ ਮੰਤਰੀ ਵੱਲੋਂ ਡਾਕਟਰਾਂ ਨੂੰ ਤੁਰੰਤ ਹੜਤਾਲ ਖਤਮ ਕਰਨ ਦੀ ਅਪੀਲ

ਮੁੰਬਈ : ਪਿਛਲੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਮਹਾਰਾਸ਼ਟਰ ਦੇ ਡਾਕਟਰਾਂ ਨੂੰ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫਡਨਵੀਸ ਨੇ ਅਪੀਲ ਕੀਤੀ ਹੈ ਕਿ ਉਹ ਤੁਰੰਤ ਹੜਤਾਲ ਖਤਮ ਕਰ ਦੇਣ ਕਿਉਂਕਿ ਇਸ ਕਾਰਨ ਮਰੀਜ਼ਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਨ੍ਹਾਂ ਨੇ ਡਾਕਟਰਾਂ ਉਤੇ ਹਮਲਾ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਭਰੋਸਾ ਦਿੱਤਾ ਹੈ|