ਸ਼ਹੀਦੀ ਦਿਹਾੜੇ ‘ਤੇ ਸਮੁੱਚੇ ਪੰਜਾਬੀ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਕਲਪ ਲੈਣ : ਰਾਣਾ ਗੁਰਜੀਤ ਸਿੰਘ

ਖਟਕੜ ਕਲਾਂ  – ਸਿੰਜਾਈ ਤੇ ਬਿਜਲੀ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸਮੁੱਚੇ ਪੰਜਾਬੀਆਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।
ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ•ਾਂ ਆਖਿਆ ਕਿ ਸਾਲ 2017 ਵਿੱਚ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਜੇਕਰ ਅਸੀਂ ਆਪਣੀ ਨੌਜੁਆਨ ਪੀੜ•ੀ ਨੂੰ ਨਸ਼ਿਆਂ ਤੋਂ ਮੋੜ ਕੇ ਉਨ•ਾਂ ਦਾ ਪੁਨਰਵਾਸ ਕਰ ਸਕੀਏ।
ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਨਸ਼ਿਆਂ ਨੂੰ ਚਾਰ ਹਫ਼ਤਿਆਂ ਵਿੱਚ ਖਤਮ ਕਰਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਉਨ•ਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸਮੁੱਚੇ ਰਾਜ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਦੇਸ਼ ਦਿੱਤੇ ਗਏ ਹਨ।
ਉਨ•ਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਆਉਣਾ ਚਾਹੁੰਦੇ ਸਨ ਪਰੰਤੂ ਰਾਜ ਨਾਲ ਸਬੰਧਤ ਜ਼ਰੂਰੀ ਤੇ ਗੰਭੀਰ ਮੁੱਦਿਆਂ, ਸਤਲੁੱਜ-ਯਮੁਨਾ ਲਿੰਕ ਨਹਿਰ ਅਤੇ ਕਣਕ ਦੇ ਸੀਜ਼ਨ ਲਈ ਰਾਜ ਦੇ ਕਿਸਾਨਾਂ ਲਈ 26000 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਦੀ ਪੂਰਤੀ ਲਈ ਉਨ•ਾਂ ਨੂੰ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਜ਼ਰੂਰੀ ਤੌਰ ‘ਤੇ ਮਿਲਣ ਲਈ ਦਿੱਲੀ ਜਾਣਾ ਪਿਆ।
ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਉਨ•ਾਂ ਆਖਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੇ ਅਜ਼ਾਦ ਤੇ ਲੋਕਤੰਤਰੀ ਰਾਸ਼ਟਰ ਦਾ ਸੁਫ਼ਨਾ ਲੈਂਦਿਆਂ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਇਸ ਧਰਤੀ ਦੀ ਭਵਿੱਖ ਦੀ ਪੀੜ•ੀ ਨਸ਼ਿਆਂ ਦੇ ਜਾਲ ਵਿੱਚ ਇਸ ਕਦਰ ਫਸ ਜਾਵੇਗੀ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਸਭ ਤੋਂ ਅਹਿਮ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।
ਉਨ•ਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਰਾਵਾਂ ਦੇ ਪਰਿਵਾਰਾਂ ਨਾਲ ਯੂ.ਪੀ. ਰਹਿਣ ਦੌਰਾਨ ਦੀ ਸਾਂਝ ਦਾ ਜ਼ਿਕਰ ਕਰਦਿਆਂ ਆਖਿਆ ਕਿ ਉਨ•ਾਂ ਨੂੰ ਇਸ ਗੱਲ ਦਾ ਹਮੇਸ਼ਾ ਮਾਣ ਰਹੇਗਾ ਕਿ ਉਨ•ਾਂ ਨੂੰ ਸ਼ਹੀਦ ਦੇ ਪਰਿਵਾਰਾਂ ਦੀ ਸੰਗਤ ਮਿਲੀ ਹੈ।
ਇਸ ਤੋਂ ਪਹਿਲਾਂ ਸਿੰਜਾਈ ਤੇ ਬਿਜਲੀ ਮੰਤਰੀ ਨੇ ਖਟਕੜ ਕਲਾਂ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨ•ਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ‘ਤੇ ਪੁਸ਼ਪ ਅਰਪਿਤ ਵੀ ਕੀਤੇ। ਉਨ•ਾਂ ਆਖਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦ ਵਿੱਚ ਬਣੇ ਅਜਾਇਬ ਘਰ ਦੇ ਵਿਸਤਾਰ ਦੇ ਪ੍ਰਾਜੈਕਟ ਲਈ ਉਸ ਵੇਲੇ ਦੇ ਕੇਂਦਰੀ ਮੰਤਰੀ ਅੰਬਿਕਾ ਸੋਨੀ ਦੀ ਪਹਿਲਕਦਮੀ ‘ਤੇ ਸ਼ੁਰੂ ਹੋਇਆ ਕਾਰਜ ਹੁਣ ਮੁਕੰਮਲ ਹੋਣ ਨੇੜੇ ਹੈ। ਉਨ•ਾਂ ਸ੍ਰੀਮਤੀ ਅੰਬਿਕਾ ਸੋਨੀ ਦੇ ਇਸ ਉਪਰਾਲੇ ਲਈ ਉਨ•ਾਂ ਦਾ ਧੰਨਵਾਦ ਵੀ ਕੀਤਾ।
ਦੋਆਬੇ ਦੀ ਜੀਵਨ ਰੇਖਾ ਬਿਸਤ-ਦੋਆਬ ਕੈਨਾਲ ਨੈਟਵਰਕ ਦੇ ਨਵੀਨੀਕਰਣ ਕਾਰਜ ਨੂੰ ਪਿਛਲੀ ਸਰਕਾਰ ਵੱਲੋਂ ਲੰਬਾ ਸਮਾਂ ਨਜ਼ਰ ਅੰਦਾਜ਼ ਕਰੀ ਰੱਖਣ ਤੋਂ ਬਾਅਦ ਬਹੁਤ ਹੀ ਦੇਰ ਨਾਲ ਸ਼ੁਰੂ ਕਰਨ ਦਾ ਜ਼ਿਕਰ ਕਰਦਿਆਂ ਉਨ•ਾਂ ਆਖਿਆ ਕਿ ਉਹ ਇਸ ਨੂੰ ਜਲਦ ਮੁਕੰਮਲ ਕਰਵਾਉਣਗੇ ਅਤੇ ਕਿਸਾਨਾਂ ਦੇ ਖੇਤਾਂ ਤੱਕ ਜ਼ਮੀਨਦੋਜ਼ ਪਾਈਪਾਂ ਰਾਹੀਂ ਪਾਣੀ ਪਹੁੰਚਾਉਣ ਦਾ ਪ੍ਰਬੰਧ ਕਰਨਗੇ।
ਪਿਛਲੀ ਅਕਾਲੀ ਦਲ-ਭਾਜਪਾ ਦੀ ਅਗਵਾਈ ਹੇਠਲੀ ਰਾਜ ਸਰਕਾਰ ਦੀ ਆਲੋਚਨਾ ਕਰਦਿਆਂ ਉਨ•ਾਂ ਆਖਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਉਨ•ਾਂ ਦੇ ਸਾਥੀਆਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਨ•ਾਂ ਦੇ ਸੁਫ਼ਨਿਆਂ ਦੇ ਰਾਸ਼ਟਰ ਵਿੱਚ ਸੱਤ•ਾ ਦੀ ਦੁਰਵਰਤੋਂ ਅਤੇ ਆਮ ਲੋਕਾਂ ਦੀ ਲੁੱਟ ਹੋਵੇਗੀ। ਉਨ•ਾਂ ਆਖਿਆ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿੱਚ ਪਿਛਲੇ ਦਹਾਕੇ ਵਿੱਚ ਨਸ਼ੇ ਦਾ ਕਿਸ ਤਰ•ਾਂ ਪਸਾਰ ਹੋਇਆ ਅਤੇ ਪਿਛਲੀ ਸਰਕਾਰ ਨੇ ਆਪਣੀ ਸੱਤ•ਾ ਦਾ ਉਪਯੋਗ ਪੈਸੇ ਬਟੋਰਨ ਅਤੇ ਆਪਣੇ ਵਿਰੋਧੀਆਂ ਖਿਲਾਫ਼ ਕੇਸ ਦਰਜ ਕਰਨ ਲਈ ਕੀਤਾ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੰਜਾਬੀਆਂ ਦੀ ਆਸਾਂ ਅਤੇ ਉਮੀਦਾਂ ਨੂੰ ਪੂਰਾ ਕਰਨ ਲਈ ਆਈ ਹੈ ਅਤੇ ਰਾਜ ਨੂੰ ਮੁੜ ਤੋਂ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਤੋਰਿਆ ਜਾਵੇਗਾ।
ਇਸ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਜ਼ੋਰਾਵਰ ਸਿੰਘ ਸੰਧੂ, ਸ਼ਹੀਦ ਸੁਖਦੇਵ ਦੇ ਭਤੀਜੇ ਅਸ਼ੋਕ ਥਾਪਰ, ਵਿਨੋਦ ਥਾਪਰ, ਸੰਦੀਪ ਥਾਪਰ ਅਤੇ ਪੋਤਰੇ ਤ੍ਰਿਭੁਵਨ ਥਾਪਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਆ ਗਿਆ ਜਦਕਿ ਜ਼ਿਲ•ੇ ਦੇ ਆਗੂਆਂ ਅਤੇ ਪ੍ਰਸ਼ਾਸ਼ਨ ਵੱਲੋਂ ਸਿੰਜਾਈ ਤੇ ਬਿਜਲੀ ਮੰਤਰੀ ਨੂੰ ਵੀ ਸਨਮਾਨ ਚਿੰਨ• ਭੇਂਟ ਕੀਤਾ ਗਿਆ।
ਰਾਜ ਪੱਧਰੀ ਸਮਾਗਮ ਨੂੰ ਚੌ. ਦਰਸ਼ਨ ਲਾਲ ਮੰਗੂਪਰ ਵਿਧਾਇਕ ਬਲਾਚੌਰ, ਅੰਗਦ ਸਿੰਘ ਵਿਧਾਇਕ ਨਵਾਂਸ਼ਹਿਰ, ਸਾਬਕਾ ਲੋਕ ਸਭਾ ਮੈਂਬਰ ਸਤਨਾਮ ਸਿੰਘ ਕੈਂਥ ਅਤੇ ਜ਼ਿਲ•ਾ ਕਾਂਗਰਸ ਦੇ ਪ੍ਰਧਾਨ ਸਤਬੀਰ ਸਿੰਘ ਪੱਲੀ ਝਿੱਕੀ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਗੁਰਇਕਬਾਲ ਕੌਰ ਨਵਾਂਸ਼ਹਿਰ, ਮਲਕੀਅਤ ਸਿੰਘ ਦਾਖਾ ਤੇ ਸਰਵਣ ਸਿੰਘ ਫ਼ਿਲੌਰ, ਇਲਾਕੇ ਦੇ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਸਬੰਧਤ ਆਗੂ, ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਵੀ ਮੌਜੂਦ ਸਨ।