ਅਮਰੀਕਾ ‘ਚ ਭਾਰਤੀ ਮਹਿਲਾ ਤੇ ਬੱਚੇ ਦਾ ਕਤਲ

ਵਾਸ਼ਿੰਗਟਨ : ਅਮਰੀਕਾ ਵਿਚ ਭਾਰਤੀਆਂ ਦੇ ਕਤਲ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ| ਤਾਜ਼ਾ ਘਟਨਾ ਨਿਊਜਰਸੀ ਵਿਖੇ ਸਾਹਮਣੇ ਆਈ ਹੈ, ਜਿਥੇ ਇਕ ਭਾਰਤੀ ਇੰਜੀਨੀਅਰ ਮਹਿਲਾ ਅਤੇ ਉਸ ਦੇ ਬੇਟੇ ਦੀ ਹੱਤਿਆ ਕਰ ਦਿੱਤੀ ਗਈ| ਮੀਡੀਆ ਰਿਪੋਰਟਾਂ ਅਨੁਸਾਰ ਇਹ ਦੋਵੇਂ ਆਂਧਰਾ ਪ੍ਰਦੇਸ਼ ਨਾਲ ਸਬੰਧਿਤ ਸਨ| ਮ੍ਰਿਤਕ ਔਰਤ ਦਾ ਨਾਮ ਐਨ ਸ਼ਸ਼ਕਲਾ ਹੈ, ਜਦੋਂ ਕਿ ਉਸ ਦਾ ਪਤੀ ਐਨ. ਹਨੁਮੰਤਾ ਵੀ ਪੇਸ਼ੇ ਵਜੋਂ ਇੰਜੀਨੀਅਰ ਹੈ| ਇਸ ਦੌਰਾਨ ਵੀਰਵਾਰ ਸ਼ਾਮ ਜਦੋਂ ਹਨੁਮੰਤਾ ਘਰ ਆਇਆ ਤਾਂ ਉਸ ਦੀ ਪਤਨੀ ਅਤੇ ਬੇਟੇ ਦੀ ਲਾਸ਼ ਘਰ ਵਿਚ ਪਈ ਸੀ|
ਇਸ ਦੌਰਾਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ| ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਕੁਚੀਭੋਟਲਾ ਦੀ ਅਮਰੀਕਾ ਵਿਚ ਹੱਤਿਆ ਕਰ ਦਿੱਤੀ ਗਈ ਸੀ|