ਦਿੱਲੀ ‘ਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਆਮ ਆਦਮੀ ਪਾਰਟੀ ਨੇ ਕੀਤਾ : ਅਮਿਤ ਸ਼ਾਹ

ਨਵੀਂ ਦਿੱਲੀ  : ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਦਿੱਲੀ ਵਿਚ ਜਿੰਨਾ ਭ੍ਰਿਸ਼ਟਾਚਾਰ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਕੀਤਾ ਹੈ, ਉਨਾ ਹੋਰ ਕਿਸੇ ਵੀ ਪਾਰਟੀ ਨੇ ਨਹੀਂ ਕੀਤਾ| ਉਨ੍ਹਾਂ ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਰਾਮ ਲੀਲਾ ਮੈਦਾਨ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਧਾਨ ਸਭਾ ਦਾ ਬਦਲਾ ਦਿੱਲੀ ਨਗਰ ਨਿਗਮ ਚੋਣਾਂ ਵਿਚ ਲਵਾਂਗੇ| ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖਿਲਾਫ ਇਕ ਵੀ ਭ੍ਰਿਸ਼ਟਾਚਾਰ ਦਾ ਦੋਸ਼ ਨਹੀਂ ਲੱਗਿਆ|
ਜ਼ਿਕਰਯੋਗ ਹੈ ਕਿ ਇਥੇ 10 ਸਾਲਾਂ ਤੋਂ ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਉਤੇ ਭਾਜਪਾ ਕਾਬਜ ਹੈ| ਤਿੰਨ ਨਗਰ ਨਿਗਮਾਂ ਵਿਚ ਕੁੱਲ 272 ਸੀਟਾਂ ਹਨ, ਇਨ੍ਹਾਂ ਵਿਚੋਂ ਭਾਜਪਾ ਕੋਲ 139 ਸੀਟਾਂ ਹਨ|