ਦਿੱਲੀ ‘ਚ ‘ਆਪ’ ਦੇ 4 ਵਿਧਾਇਕ ਹੋ ਸਕਦੇ ਹਨ ਕਾਂਗਰਸ ‘ਚ ਸ਼ਾਮਿਲ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਵੀ ਵੱਡਾ ਝਟਕਾ ਲੱਗਾ ਸਕਦਾ ਹੈ| ਇਸ ਤਰ੍ਹਾਂ ਦੀਆਂ ਖਬਰਾਂ ਆ ਰਹੀਆਂ ਹਨ ਕਿ ਆਪ ਦੇ ਵਿਧਾਇਕ ਵੇਦ ਪ੍ਰਕਾਸ਼ ਵੱਲੋਂ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਦੇ 4 ਵਿਧਾਇਕ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ| ਇਹ ਵਿਧਾਇਕ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ, ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਵੱਡਾ ਝਟਕਾ ਲੱਗ ਸਕਦਾ ਹੈ| ਹਾਲਾਂਕਿ ਇਸ ਸਬੰਧੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਕੀ ਰਣਨੀਤੀ ਅਪਣਾਉਂਦੇ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ|
ਦੂਸਰੇ ਪਾਸੇ ਦਿੱਲੀ ਵਿਚ ਨਗਰ ਨਿਗਮ ਚੋਣਾਂ ਵੀ ਨਜ਼ਦੀਕ ਆਉਂਦੀਆਂ ਜਾ ਰਹੀਆਂ ਹਨ ਅਤੇ ਪਾਰਟੀ ਵੱਲੋਂ ਇਨ੍ਹਾਂ ਚੋਣਾਂ ਲਈ ਜ਼ੋਰ-ਸ਼ੋਰ ਨਾਲ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ| ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਚੋਣਾਂ ਵਿਚ ਜਿੱਤ ਲਈ ਲੋਕਾਂ ਲਈ ਵੱਡੇ ਵਾਅਦੇ ਵੀ ਕੀਤੇ ਹਨ|