ਕੈਪਟਨ ਅਮਰਿੰਦਰ ਸਿੰਘ ਵੱਲੋਂ ਮੌਡ਼ ਧਮਾਕੇ ਵਿੱਚ ਇੱਕ ਹੋਰ ਮੌਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗਡ਼੍ਹ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਮੌਡ਼ ਵਿਖੇ ਹੋਏ ਬੰਬ ਧਮਾਕੇ ਦੌਰਾਨ ਗੰਭੀਰ ਰੂਪ ਵਿੱਚ ਜਖਮੀ ਹੋਏ ਇੱਕ ਹੋਰ ਅੱਲ੍ਹਡ਼ ਦੀ ਮੌਤ ‘ਤੇ ਸ਼ੋਕ ਪ੍ਰਗਟ ਕੀਤਾ ਹੈ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੌਡ਼ ਬੰਬ ਧਮਾਕੇ ਦੀ ਅੱਤਵਾਦੀ ਕਾਰਵਾਈ ਵਿੱਚ ਜਵਾਨ ਹੋ ਰਹੇ ਇੱਕ ਹੋਰ ਲਡ਼ਕੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਸ 14 ਵਰ੍ਹਿਆਂ ਦੇ ਲਡ਼ਕੇ ਅੰਕੁਸ਼ ਕੁਮਾਰ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ ਜਿਸ ਨੇ 30 ਅਤੇ 31 ਮਾਰਚ ਦੀ ਰਾਤ ਨੂੰ ਡੀ.ਐਮ.ਸੀ ਲੁਧਿਆਣਾ ਵਿਖੇ ਆਖਰੀ ਸਾਹ ਲਿਆ। 31 ਜਨਵਰੀ ਨੂੰ ਬਠਿੰਡਾ ਜ਼ਿਲ੍ਹੇ ਦੀ ਮੌਡ਼ ਮੰਡੀ ਵਿੱਚ ਹੋਏ ਬੰਬ ਧਮਾਕੇ ਦੌਰਾਨ ਅੰਕੁਸ਼ ਕੁਮਾਰ ਨੂੰ ਗੰਭੀਰ ਜਖਮੀ ਹੋਣ ਕਾਰਨ ਡੀ.ਐਮ.ਸੀ ਲੁਧਿਆਣਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।