ਰਿਸ਼ਵਤਖੋਰੀ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨ, ਅਫਸਰਾਂ ਨੂੰ ਦਿੱਤੀ ਇਹ ਚੇਤਾਵਨੀ

ਅਹਿਮਦਗੜ੍ਹ— ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਿਵਾਸ ‘ਤੇ ਅਹਿਮਦਗੜ੍ਹ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਜਤਿੰਦਰ ਭੋਲਾ ਦੇ ਨਾਲ ਕਾਂਗਰਸ ਪਾਰਟੀ ਦੇ ਨੇਤਾ ਅਮਰ ਚੰਦ ਸ਼ਰਮਾ, ਰਮੇਸ਼ ਕੌਸ਼ਲ, ਜਮੀਲ ਮੁਹੰਮਦ ਆਦਿ ਨੇ ਮੁਲਾਕਾਤ ਕੀਤੀ ਅਤੇ ਕਣਕ ਦੇ ਸੀਜ਼ਨ ‘ਚ ਕਿਸਾਨਾਂ ਅਤੇ ਵਪਾਰੀਆਂ ਨੂੰ ਹੁੰਦੀ ਪਰੇਸ਼ਾਨੀ ਨਾਲ ਜਾਣੂੰ ਕਰਵਾਇਆ। ਉਕਤ ਕਾਂਗਰਸੀਆਂ ਨੇ ਉਨ੍ਹਾਂ ਨੂੰ ਤਹਿਸੀਲ ਦਫਤਰ ‘ਚ ਕਥਿਤ ਤੌਰ ‘ਤੇ ਹੋ ਰਹੀ ਰਿਸ਼ਵਤਖੋਰੀ ਦੇ ਬਾਰੇ ਵੀ ਦੱਸਿਆ। ਮਨਪ੍ਰੀਤ ਬਾਦਲ ਨੇ ਕਾਂਗਰਸੀ ਨੇਤਾਵਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਕਣਕ ਦੇ ਸੀਜ਼ਨ ‘ਚ ਕਿਸਾਨਾਂ ਅਤੇ ਵਪਾਰੀਆਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇਗੀ। ਰਿਸ਼ਵਤਖੋਰੀ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਆਪਣਾ ਬਿਆਨ ਦਿੰਦੇ ਹੋਏ ਅਫਸਰਾਂ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਨੇ ਤਹਿਸੀਲ ‘ਚ ਹੋ ਰਹੀ ਕਥਿਤ ਤੌਰ ‘ਤੇ ਰਿਸ਼ਵਤਖੋਰੀ ਨੂੰ ਦੂਰ ਕਰਨ ਦੇ ਲਈ ਅਫਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਰਿਸ਼ਵਤਖੋਰੀ ਕਰਨਾ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।