ਜਲੰਧਰ ‘ਚ ਬਿਜਲੀ ਘਰ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਜਲੰਧਰ  – ਜਲੰਧਰ ਵਿਚ ਅੱਜ ਬਿਜਲੀ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ| ਅੱਗ ਇੰਨੀ ਭਿਆਨਕ ਸੀ ਕਿ ਦੇਖਦਿਆਂ ਹੀ ਦੇਖਦਿਆਂ ਇਸ ਨੇ ਵਿਕਰਾਲ ਰੂਪ ਧਾਰਨ ਕਰ ਲਿਆ| ਇਹ ਘਟਨਾ ਪਠਾਨਕੋਟ ਚੌਕ ਨੇੜੇ ਵਾਪਰੀ| ਇਸ ਦੌਰਾਨ ਲੱਗ ਲੱਗਣ ਦੀ ਇਸ ਘਟਨਾ ਕਾਰਨ ਸ਼ਹਿਰ ਵਿਚ ਬਿਜਲੀ ਸਪਲਾਈ ਠੱਪ ਰਹੀ| ਬਾਅਦ ਵਿਚ ਫਾਇਰ ਬ੍ਰਿਗੇਡ ਵੱਲੋਂ ਇਸ ਅੱਗ ਉਤੇ ਕਾਬੂ ਪਾਇਆ ਗਿਆ|