ਸ੍ਰੀਲੰਕਾ ‘ਚ ਜ਼ਮੀਨ ਖਿਸਕਣ ਕਾਰਨ 250 ਲੋਕਾਂ ਦੀ ਮੌਤ

ਕੋਲੰਬੋ – ਸ੍ਰੀਲੰਕਾ ਵਿਚ ਜ਼ਮੀਨ ਖਿਸਕਣ ਦੀ ਘਟਨਾ ਕਾਰਨ 250 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 200 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੁਦਰਤੀ ਕਰੋਪੀ ਕਾਰਨ ਲੋਕਾਂ ਦਾ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ| ਕਈ ਲੋਕਾਂ ਦੇ ਘਰ-ਬਾਰ ਬੁਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ|