ਕੁਲਭੂਸ਼ਨ ਨੂੰ ਫਾਂਸੀ ਹੋਈ ਤਾਂ ਪਾਕਿਸਤਾਨ ਨਤੀਜੇ ਭੁਗਤਣ ਲਈ ਤਿਆਰ ਰਹੇ : ਸੁਸ਼ਮਾ ਸਵਰਾਜ

ਨਵੀਂ ਦਿੱਲੀ  : ਪਾਕਿਸਤਾਨ ਵੱਲੋਂ ਭਾਰਤੀ ਨਾਗਰਿਕ ਕੁਲਭੂਸ਼ਨ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਰਤ ਨੇ ਸਖਤ ਰੁਖ ਅਖਤਿਆਰ ਕੀਤਾ ਹੈ| ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨੂੰ ਸਖਤ ਲਿਹਜੇ ਵਿਚ ਕਿਹਾ ਹੈ ਕਿ ਜੇਕਰ ਕੁਲਭੂਸ਼ਨ ਨੂੰ ਫਾਂਸੀ ਹੋਈ ਤਾਂ ਪਾਕਿਸਤਾਨ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ|
ਅੱਜ ਲੋਕ ਸਭਾ ਵਿਚ ਬੋਲਦਿਆਂ ਸੁਸ਼ਮਾ ਸਵਰਾਜ ਨੇ ਕਿਹਾ ਕਿ ਕੁਲਭੂਸ਼ਨ ਨੂੰ ਸਜ਼ਾ ਪਾਕਿਸਤਾਨ ਦੀ ਇਕ ਸਾਜਿਸ਼ ਹੈ ਅਤੇ ਉਸ ਨੂੰ ਕਿਸੇ ਵੀ ਕੀਮਤ ਤੇ ਇਸ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ|
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵੀ ਪਾਕਿਸਤਾਨ ਦੇ ਫੈਸਲੇ ਦੇ ਸਖਤ ਸਬਦਾਂ ਵਿਚ ਨਿਖੇਧੀ ਕੀਤੀ ਹੈ|