ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਸਾਬਕਾ ਐਸ.ਐਸ.ਪੀ. ਅਤੇ ਚਾਰ ਹੋਰ ਪੁਲੀਸ ਅਧਿਕਾਰੀਆਂ ਖਿਲਾਫ਼ ਜਬਰੀ ਵਸੂਲੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਸਮੇਤ ਪੰਜ ਪੁਲੀਸ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਪਾਸੋਂ ਜਬਰੀ ਵਸੂਲੀ ਕਰਨ ਦੇ ਕਥਿਤ ਦੋਸ਼ਾਂ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜਾਂਚ ਮੁਕੰਮਲ ਹੋਣ ਤੱਕ ਪੰਜਾਂ ਪੁਲੀਸ ਅਧਿਕਾਰੀਆਂ ਨੂੰ ਪੁਲੀਸ ਲਾਈਨ ‘ਚ ਬਦਲਣ ਦੇ ਹੁਕਮ ਵੀ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਵਿਜੀਲੈਂਸ ਦੀ ਪ੍ਰਵਾਨਗੀ ਸਬੰਧੀ ਹੋਏ ਬਦਲਾਅ ਦੇ ਮੱਦੇਨਜ਼ਰ ਚੰਡੀਗੜ• ਵਿੱਚ ਐਸ.ਐਸ.ਪੀ. ਤਾਇਨਾਤ ਕਰਨ ਲਈ ਭੇਜੇ ਪੈਨਲ ਵਿੱਚੋਂ ਸੰਗਰੂਰ ਦੇ ਸਾਬਕਾ ਜ਼ਿਲ•ਾ ਪੁਲੀਸ ਮੁਖੀ ਇੰਦਰਬੀਰ ਸਿੰਘ ਦਾ ਨਾਮ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਮੰਗਲਵਾਰ ਨੂੰ ਇਕ ਅਖਬਾਰ ਵਿੱਚ ਛਪੀ ਖਬਰ ਪਿੱਛੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਨ•ਾਂ ਕਿਸਾਨਾਂ ਦੇ ਪਰਿਵਾਰਾਂ ਨੇ ਆਪਣੀ ਜ਼ਮੀਨ ਵੇਚ ਕੇ ਵਸੂਲੀ ਦੀ ਕੀਮਤ ਅਦਾ ਕੀਤੀ ਸੀ ਅਤੇ ਹੁਣ ਕਿਸਾਨਾਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਦੀ ਹਿਫਾਜ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਇਹ ਹੁਕਮ ਮੁਢਲੀ ਜਾਂਚ ਉਪਰੰਤ ਦਿੱਤੇ ਹਨ ਜਿਸ ਵਿੱਚ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਇੰਦਰਬੀਰ ਸਿੰਘ ਅਤੇ ਇਕ ਡੀ.ਐਸ.ਪੀ. ਸਮੇਤ ਚਾਰ ਪੁਲੀਸ ਅਧਿਕਾਰੀਆਂ ਦੀ ਦੋ ਕਿਸਾਨਾਂ ਨੂੰ ਕਤਲ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਨ•ਾਂ ਪਾਸੋਂ ਵਸਲੀ ਲੈਣ ਵਿੱਚ ਸ਼ਮੂਲੀਅਤ ਦਾ ਜ਼ਿਕਰ ਕੀਤਾ ਗਿਆ ਹੈ। ਸੰਗਰੂਰ ਦੇ ਜ਼ਿਲ•ਾ ਪੁਲੀਸ ਮੁਖੀ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਅਤੇ ਵਿਜੀਲੈਂਸ ਬਿਊਰੋ ਪਾਸੋਂ ਜਾਂਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ।
ਸ੍ਰੀ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਢੁਕਵੇਂ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ ਤਾਂ ਕਿ ਇਸ ਮਾਮਲੇ ਨੂੰ ਕਾਨੂੰਨੀ ਤਹਿ ਤੱਕ ਲਿਜਾਣ ਲਈ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਅਧਿਕਾਰੀ ਕਿਸੇ ਕਿਸਮ ਦੀ ਅਣਗਹਿਲੀ ਜਾਂ ਸਾਜ਼ਿਸ਼ ਦਾ ਜ਼ਿੰਮੇਵਾਰ ਨਾ ਪਾਇਆ ਗਿਆ ਤਾਂ ਉਸ ਨੂੰ ਸਾਫ ਬਰੀ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ•ਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ ਕਿਉਂ ਜੋ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਪੂਰਨ ਤੌਰ ‘ਤੇ ਵਚਨਬੱਧ ਹੈ।
ਮੀਡੀਆ ਰਿਪੋਰਟ ਮੁਤਾਬਕ ਦਵਿੰਦਰ ਸਿੰਘ ਉਰਫ ਬਬਲੀ ਰੰਧਾਵਾ ਦੀ ਅਗਵਾਈ ਵਿੱਚ ਪੰਜ ਗੈਂਗਸਟਰਾਂ ਨੇ ਲੰਘੇ ਫਰਵਰੀ ਮਹੀਨੇ ਵਿੱਚ 25 ਸਾਲਾ ਫਾਈਨਾਂਸਰ ਹਰਦੇਵ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਮਗਰੋਂ ਉਨ•ਾਂ ਨੇ ਕਤਲ ਦਾ ਜਸ਼ਨ ਮਨਾਉਂਦਿਆਂ ਦੀ ਵੀਡੀਓ ਵੀ ਅਪਲੋਡ ਕੀਤੀ ਸੀ।
ਪਿੰਡ ਕੋਟਰਾ ਅਮਰੂ ਦੇ ਧਨਵੰਤ ਸਿੰਘ ਅਤੇ ਪਿੰਡ ਧੁੱਗਾ ਦੇ ਹਰਜਿੰਦਰ ਸਿੰਘ ਨੇ ਦੋਸ਼ ਲਾਏ ਸਨ ਕਿ ਉਨ•ਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਕਿਉਂਕਿ ਉਹ ਰੰਧਾਵਾ ਨੂੰ ਗੈਂਗਸਟਰ ਬਣਨ ਤੋਂ ਪਹਿਲਾਂ ਸਿਰਫ ਜਾਣਦੇ ਹੀ ਸਨ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ•ਾਂ ਦੇ ਪਰਿਵਾਰਾਂ ਤੋਂ ਵਸੂਲੀ ਹਾਸਲ ਕੀਤੀ। ਕਿਸਾਨਾਂ ਨੇ ਹੋਰ ਪ੍ਰੇਸ਼ਾਨੀ ਹੋਣ ਦੇ ਡਰੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਸੰਗਰੂਰ ਦੇ ਜ਼ਿਲ•ਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਪਟਿਆਲਾ ਜ਼ੋਨ ਦੇ ਆਈ.ਜੀ. ਏ.ਐਸ.ਰਾਏ ਅਤੇ ਡੀ.ਆਈ.ਜੀ ਸੁਖਚੈਨ ਸਿੰਘ ਗਿੱਲ ਨੂੰ ਭੇਜੀ ਮੁੱਢਲੀ ਜਾਂਚ ਰਿਪੋਰਟ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਹ ਹੁਕਮ ਜਾਰੀ ਕੀਤੇ। ਇਸ ਰਿਪੋਰਟ ਵਿੱਚ ਸ੍ਰੀ ਸਿੱਧੂ ਨੇ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਇੰਦਰਬੀਰ ਸਿੰਘ, ਸੁਨਾਮ ਦੇ ਡੀ.ਐਸ.ਪੀ ਜਸ਼ਨਦੀਪ ਗਿੱਲ, ਲੌਂਗੋਵਾਲ ਥਾਣੇ ਦੇ ਮੁਖੀ ਇੰਸਪੈਕਟਰ ਸਿੰਕਦਰ ਸਿੰਘ, ਸੰਗਰੂਰ ਸਿਟੀ ਪੁਲੀਸ ਪੋਸਟ ਦੇ ਇੰਚਾਰਜ ਏ.ਐਸ.ਆਈ ਬਲਜਿੰਦਰ ਸਿੰਘ ਅਤੇ ਬਡਰੁੱਖਾਂ ਪੋਸਟ ਦੇ ਇੰਚਾਰਜ ਏ.ਐਸ.ਆਈ. ਗੁਰਮੇਲ ਸਿੰਘ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ।