ਪ੍ਰਧਾਨ ਮੰਤਰੀ ਵੱਲੋਂ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਨਮਨ ਕੀਤਾ| ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਨੂੰ ਪ੍ਰਣਾਮ| ਉਨ੍ਹਾਂ ਦੀ ਬਹਾਦਰੀ ਅਤੇ ਵੀਰਤਾ ਨੂੰ ਕਦੇ ਨਹੀਂ ਭੁਲਾਇਆ ਜਾਏਗਾ|
ਵਰਣਨਯੋਗ ਹੈ ਕਿ ਅੱਜ ਦੇ ਹੀ ਦਿਨ 1919 ਵਿਚ ਜਲਿਆਂਵਾਲਾ ਬਾਗ ਵਿਚ ਵਿਸਾਖੀ ਦੇ ਦਿਨ ਇਕੱਠੇ ਹੋਏ ਲੋਕਾਂ ਉਤੇ ਜਨਰਲ ਡਾਇਰ ਨੇ ਗੋਲੀਆਂ ਵਰਸਾਈਆਂ ਸਨ, ਜਿਸ ਵਿਚ ਬਹੁਤ ਸਾਰੇ ਭਾਰਤੀ ਲੋਕ ਸ਼ਹੀਦ ਹੋ ਗਏ ਸਨ|