ਗੁਰਦਾਸਪੁਰ ‘ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ

ਗੁਰਦਾਸਪੁਰ : ਗੁਰਦਾਸਪੁਰ ਵਿਖੇ ਇਕ ਦੁਕਾਨ ਵਿਚ ਗੈਸ ਸਿਲੰਡਰ ਫਟਣ ਕਾਰਨ 2 ਵਿਅਕਤੀ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਅੱਜ ਦੁਪਹਿਰ ਸਮੇਂ ਹੋਇਆ| ਧਮਾਕੇ ਤੋਂ ਬਾਅਦ ਸ਼ਹਿਰ ਵਿਚ ਭਾਜੜ ਮਚ ਗਈ ਅਤੇ ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ|