ਪੰਜਾਬ ‘ਚ ਵਾਹਨਾਂ ‘ਤੇ ਲਾਲ ਬੱਤੀ ‘ਤੇ ਰੋਕ ਸਬੰਧੀ ਨੋਟੀਫਿਕੇਸ਼ਨ ਹੋਇਆ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀ.ਆਈ.ਪੀ ਕਲਚਰ ਬੰਦ ਕਰਨ ਵੱਲ ਅੱਜ ਇਕ ਹੋਰ ਕਦਮ ਵਧਾਉਂਦਿਆਂ ਲਾਲ ਬੱਤੀ ਦੀ ਵਰਤੋਂ ਕਰਨ ‘ਤੇ ਰੋਕ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ| ਹੁਣ ਸੂਬੇ ਵਿਚ ਗਵਰਨਰ ਤੋਂ ਇਲਾਵਾ ਮੁੱਖ ਜੱਜ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹੀ ਵਾਹਨਾਂ ਉਪਰ ਲਾਲ ਬੱਤੀ ਦੀ ਵਰਤੋਂ ਕਰ ਸਕਣਗੇ|
ਦੱਸਣਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੇ ਵੋਟਰਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਵੀ.ਆਈ.ਪੀ ਕਲਚਰ ਨੂੰ ਖਤਮ ਕਰ ਦਿੱਤਾ ਜਾਵੇਗਾ| ਇਸ ਦੌਰਾਨ ਲਾਲ ਬੱਤੀ ‘ਤੇ ਰੋਕ ਲਾਉਣਾ ਪੰਜਾਬ ਸਰਕਾਰ ਵੀ.ਆਈ.ਪੀ ਕਲਚਰ ਖਤਮ ਕਰਨ ਲਈ ਇਕ ਵੱਡਾ ਕਦਮ ਹੈ|