ਆਮ ਆਦਮੀ ਪਾਰਟੀ ਨੂੰ ਝਟਕਾ, ਈ.ਵੀ.ਐਮ ‘ਤੇ ਪਟੀਸ਼ਨ ਖਾਰਿਜ

ਨਵੀਂ ਦਿੱਲੀ  : ਆਮ ਆਦਮੀ ਪਾਰਟੀ ਨੂੰ ਅੱਜ ਹਾਈਕੋਰਟ ਵਿਚ ਉਸ ਸਮੇਂ ਝਟਕਾ ਲੱਗਿਆ ਜਦੋਂ ਦਿੱਲੀ ਨਗਰ ਨਿਗਮ ਚੋਣਾਂ ਵਿਚ ਈ.ਵੀ.ਐਮ ਦੇ ਨਾਲ ਵੀ.ਵੀ.ਪੀ.ਏ.ਟੀ ਮਸ਼ੀਨ ਅਟੈਚ ਕਰਨ ਦੀ ਉਸ ਦੀ ਅਪੀਲ ਨੂੰ ਹਾਈਕੋਰਟ ਨੇ ਖਾਰਿਜ ਕਰ ਦਿੱਤਾ| ਆਪ ਨੇ 23 ਅਪ੍ਰੈਲ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਲਈ ਕਿਸੇ ਤਰ੍ਹਾਂ ਦੀ ਗੜਬੜੀ ਤੋਂ ਬਚਣ ਲਈ ਦਲੀਲ ਦਿੰਦਿਆਂ ਇਹ ਪਟੀਸ਼ਨ ਦਾਇਰ ਕੀਤੀ ਸੀ|