ਅਗਲੇ ਦੋ-ਤਿੰਨ ਮਹੀਨਿਆਂ ‘ਚ ਬਦਲ ਜਾਣਗੇ ਜੰਮੂ-ਕਸ਼ਮੀਰ ਦੇ ਹਾਲਾਤ : ਮਹਿਬੂਬਾ ਮੁਫਤੀ

ਨਵੀਂ ਦਿੱਲੀ : ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ| ਇਸ ਮੁਲਾਕਾਤ ਦੌਰਾਨ ਦੋਨਾਂ ਨੇਤਾਵਾਂ ਵਿਚਾਲੇ ਸੂਬੇ ਦੇ ਹਾਲਾਤਾਂ ਬਾਰੇ ਚਰਚਾ ਹੋਈ| ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਬੂਬਾ ਮੁਫਤੀ ਨੇ ਕਿਹਾ ਕਿ ਅਗਲੇ ਦੋ-ਤਿੰਨ ਮਹੀਨਿਆਂ ਵਿਚ ਸੂਬੇ ਵਿਚ ਹਾਲਾਤ ਬਦਲ ਜਾਣਗੇ|
ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ|