ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਕੱਲ੍ਹ ਨੂੰ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਦੀਆਂ 23 ਅਪ੍ਰੈਲ ਨੂੰ ਹੋਈਆਂ ਚੋਣਾਂ ਦੇ ਨਤੀਜੇ ਭਲਕੇ 26 ਅਪ੍ਰੈਲ ਨੂੰ ਐਲਾਨੇ ਜਾਣਗੇ| ਇਨ੍ਹਾਂ ਚੋਣਾਂ ਲਈ ਲਗਪਗ 54 ਫੀਸਦੀ ਮਤਦਾਨ ਹੋਇਆ ਸੀ| ਇਨ੍ਹਾਂ ਚੋਣਾਂ ਵਿਚ ਪ੍ਰਮੁੱਖ ਮੁਕਾਬਲਾ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੈ|
ਦੱਸਣਯੋਗ ਹੈ ਕਿ ਪਿਛਲੀ ਵਾਰੀ ਸਾਲ 2012 ਦੀਆਂ ਚੋਣਾਂ ਵਿਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਸੀ ਅਤੇ ਭਾਜਪਾ ਨੂੰ ਭਾਰੀ ਬਹੁਮਤ ਮਿਲਿਆ ਸੀ, ਪਰ ਇਸ ਵਾਰੀ ਆਮ ਆਦਮੀ ਪਾਰਟੀ ਅਤੇ ਸਵਰਾਜ ਪਾਰਟੀ ਵੱਲੋਂ ਵੀ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਉਤਾਰੇ ਗਏ ਸਨ| ਪਰ ਵੱਖ-ਵੱਖ ਚੈਨਲਾਂ ਵੱਲੋਂ ਕੀਤੇ ਗਏ ਐਗਜ਼ਿਟ ਪੋਲਾਂ ਅਨੁਸਾਰ ਇਨ੍ਹਾਂ ਚੋਣਾਂ ਵਿਚ ਭਾਜਪਾ ਨੂੰ ਫਿਰ ਤੋਂ ਵੱਡੀ ਜਿੱਤ ਮਿਲਣ ਦਾ ਦਾਅਵਾ ਕੀਤਾ ਗਿਆ ਹੈ|